25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਡੱਲਾ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਤੇ ਮਾਤਾ ਦਮੋਦਰੀ ਜੀ ਦਾ ਵਿਆਹ ਪੁਰਬ ਸ਼ਰਧਾ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 07-09-2025
ਡਡਵਿੰਡੀ, 6 ਸਤੰਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਮਾਤਾ ਦਮੋਦਰੀ ਜੀ ਦਾ ਵਿਆਹ ਪੁਰਬ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਭਰ ਦੀਆਂ ਸੰਗਤਾਂ ਵੱਲੋਂ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ 'ਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਪਰਮਹੰਸ ਭਾਈ ਪਾਰੋ ਜੀ ਦੇ ਘਰ ਵਾਲੇ ਸਥਾਨ 'ਤੇ ਵਿਸ਼ਾਲ ਧਾਰਮਿਕ ਦਿਵਾਨ ਸਜਾਇਆ ਗਿਆ, ਜਿਸ ਵਿਚ ਮਨਪ੍ਰੀਤ ਸਿੰਘ ਪ੍ਰਚਾਰਕ, ਮੇਜਰ ਸਿੰਘ ਪ੍ਰਚਾਰਕ, ਜਸਵਿੰਦਰ ਸਿੰਘ ਪ੍ਰਚਾਰਕ, ਭਾਈ ਸ਼ੇਰ ਸਿੰਘ, ਸੰਦੀਪ ਸਿੰਘ ਮਹਿਮਾ ਕਵੀਸ਼ਰ, ਢਾਡੀ ਜਰਨੈਲ ਸਿੰਘ ਬੈਂਸ ਅਤੇ ਢਾਡੀ ਬਿਮਲਜੀਤ ਸਿੰਘ ਦੇ ਜਥੇ ਤੋਂ ਇਲਾਵਾ ਪਰਮਹੰਸ ਭਾਈ ਪਾਰੋ ਜੀ ਗੁਰਮਤਿ ਸੰਗੀਤ ਕਲਾ ਕੇਂਦਰ ਡੱਲਾ ਦੇ ਵਿਦਿਆਰਥੀਆਂ ਵੱਲੋਂ ਹਰਜੱਸ ਸੁਣਾ ਕੇ ਸੰਗਤਾਂ ਗੁਰੂ ਚਰਨਾ ਨਾਲ ਜੋੜਿਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਦਾ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਪਹੁੰਚਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਦੀ ਅਗਵਾਈ 'ਚ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਜਥੇਦਾਰ ਹਰਜਿੰਦਰ ਸਿੰਘ ਵਿਰਕ, ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ, ਅਵਤਾਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ, ਗੁਰਪ੍ਰੀਤ ਸਿੰਘ ਰਾਮਪੁਰ ਐਡੀਸ਼ਨਲ ਮੈਨੇਜਰ, ਨਰਿੰਦਰ ਸਿੰਘ ਖਿੰਡਾ, ਬੀਬੀ ਬਲਜੀਤ ਕੌਰ, ਅਕਾਊਾਟੈਂਟ ਅੰਮਿ੍ਤਪਾਲ ਸਿੰਘ, ਸਟੋਰ ਕੀਪਰ ਕੁਲਬੀਰ ਸਿੰਘ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਸੁਖਦੇਵ ਸਿੰਘ ਗ੍ਰੰਥੀ, ਸੰਦੀਪ ਸਿੰਘ ਗ੍ਰੰਥੀ, ਸੁਖਵਿੰਦਰ ਸਿੰਘ ਗ੍ਰੰਥੀ ਅਤੇ ਨਿਰਮਲ ਸਿੰਘ ਹੈੱਡ ਰਾਗੀ, ਹਰਜਿੰਦਰ ਸਿੰਘ ਜਹਾਂਗੀਰ, ਰਣਜੀਤ ਸਿੰਘ ਰਾਣਾ, ਸਤਨਾਮ ਸਿੰਘ ਹੈੱਡ ਗ੍ਰੰਥੀ, ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ, ਪਵਨਦੀਪ ਸਿੰਘ ਜਸਵਿੰਦਰ ਸਿੰਘ ਸੁਖਜਿੰਦਰ ਸਿੰਘ ਆਦਿ ਹਾਜ਼ਰ ਸਨ | ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਉੱਘੇ ਅਦਾਕਾਰ ਮਰਹੂਮ ਡਾ. ਜਸਵਿੰਦਰ ਭੱਲਾ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਪਿੰਡ ਕੰਮੇਵਾਲ ਤੇ ਬਾਘੂਵਾਲ ਦਾ ਕੀਤਾ ਦੌਰਾ <b... ਅਗਲੀ ਖ਼ਬਰ ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਖਲਵਾੜਾ ਦੀ ਮੀਟਿੰਗ <br/>
Ad Position 24