ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਪੰਜ ਕਾਬੂ
ਅਜੀਤ ਡੈਸਕ
07-09-2025
ਫਗਵਾੜਾ, 6 ਸਤੰਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਪੁਲਿਸ ਨੇ ਵੱਖ ਵੱਖ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਬਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਗੁਰਮੀਤ ਕੌਰ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਟੀ ਪੁਲਿਸ ਨੇ ਦੋ ਮਹਿਲਾਵਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਕਾਬੂ ਕੀਤੀਆਂ ਮਹਿਲਾਵਾਂ ਦੀ ਪਛਾਣ ਮਾਇਆ ਪਤਨੀ ਹਰਮੇਸ਼ ਵਾਸੀ ਛੱਜ ਕਾਲੋਨੀ ਤੇ ਰਜਨੀ ਪਤਨੀ ਗੱਬਰ ਵਾਸੀ ਛੱਜ ਕਾਲੋਨੀ ਵਜੋਂ ਹੋਈ ਹੈ | ਇਸੇ ਤਰ੍ਹਾਂ ਸਤਨਾਮਪੁਰਾ ਪੁਲਿਸ ਨੇ ਮਨਜੀਤ ਕੁਮਾਰ ਉਰਫ਼ ਸੋਨੂੰ ਰਾਂਝਾ ਪੁੱਤਰ ਪਿਆਰਾ ਲਾਲ ਵਾਸੀ ਨਵੀਂ ਆਬਾਦੀ ਨਾਰੰਗਸ਼ਾਹਪੁਰ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਸਦਰ ਪੁਲਿਸ ਨੇ ਭੁਪਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਗੁਰਮੀਤ ਸਿੰਘ ਵਾਸੀ ਵਾਹਦ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸ਼ੱਕ ਦੀ ਬਿਨਾਹ 'ਤੇ ਕਾਬੂ ਕਰਕੇ ਜਦੋਂ ਚੈਕਿੰਗ ਕੀਤੀ ਤਾਂ ਉਸ ਪਾਸੋਂ ਇਹ ਨਸ਼ਾ ਬਰਾਮਦ ਹੋਇਆ | ਇਸੇ ਤਰ੍ਹਾਂ ਸਦਰ ਪੁਲਿਸ ਨੇ ਰਣਜੀਤ ਸਿੰਘ ਪੁੱਤਰ ਸੁਮਨ ਕੁਮਾਰ ਵਾਸੀ ਮੁਹੱਲਾ ਗੋਬਿੰਦਪੁਰਾ ਨੂੰ ਕਾਬੂ ਕਰਕੇ ਉਸ ਪਾਸੋਂ 45 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ |