ਬੀਤੇ ਦਿਨ ਕਾਲੀ ਵੇਈਾ ਵਿਚ ਡਿੱਗੇ ਨੌਜਵਾਨ ਦੀ ਲਾਸ਼ ਹੋਈ ਬਰਾਮਦ
ਅਜੀਤ ਡੈਸਕ
07-09-2025
ਸੁਭਾਨਪੁਰ, 6 ਸਤੰਬਰ (ਸਤਨਾਮ ਸਿੰਘ)-ਨਜ਼ਦੀਕੀ ਪਿੰਡ ਬਾਦਸ਼ਾਹਪੁਰ ਦੇ ਇਕ ਨੌਜਵਾਨ ਵਿਅਕਤੀ ਦੀ ਕਾਲੀ ਵੇਈਾ ਵਿਚ ਡੁੱਬ ਜਾਣ ਕਾਰਨ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ | ਜਾਣਕਾਰੀ ਅਨੁਸਾਰ ਮੱਖਣ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਜੋ ਰੋਜ਼ਾਨਾ ਦੀ ਤਰ੍ਹਾਂ ਬੀਤੇ ਕੱਲ ਕਾਲੀ ਵੇਈਾ ਦੇ ਨਜ਼ਦੀਕ ਤੋਂ ਪਸ਼ੂਆਂ ਲਈ ਚਾਰਾ ਲੈਣ ਗਿਆ ਸੀ | ਜਿਸ ਦਾ ਅਚਾਨਕ ਪੈਰ ਤਿਲਕ ਗਿਆ ਤੇ ਉਹ ਪਾਣੀ ਵਿਚ ਡੁੱਬ ਗਿਆ | ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜ਼ਿਆਦਾ ਮੀਂਹ ਪੈਣ ਕਾਰਨ ਕਾਲੀ ਵੇਈਾ ਵਿਚ ਪਾਣੀ ਵੀ ਬਹੁਤ ਜ਼ਿਆਦਾ ਸੀ | ਪਿੰਡ ਵਾਸੀਆਂ ਨੇ ਮੱਖਣ ਸਿੰਘ ਨੂੰ ਪਾਣੀ ਵਿਚੋਂ ਲੱਭਣ ਦੀ ਬਹੁਤ ਕੋਸ਼ਿਸ਼ ਕੀਤੀ ਪਰੰਤੂ ਉਹ ਨਹੀਂ ਲੱਭਾ | ਰਾਤ ਬੀਤ ਜਾਣ ਤੋਂ ਬਾਅਦ ਵੀ ਮੱਖਣ ਸਿੰਘ ਦੀ ਕੋਈ ਉੱਘ ਸੁੱਘ ਨਹੀਂ ਲੱਗੀ | ਅੱਜ ਕਰੀਬ 2 ਵਜੇ ਮੱਖਣ ਸਿੰਘ ਦੀ ਲਾਸ਼ ਵੇਈਾ ਵਿਚੋਂ ਡੁੱਬਣ ਵਾਲੀ ਜਗ੍ਹਾ ਤੋਂ ਥੋੜ੍ਹੀ ਦੂਰ ਤੋਂ ਬਰਾਮਦ ਹੋ ਗਈ | ਇਸ ਮੌਕੇ ਏ.ਐੱਸ.ਆਈ. ਗੁਰਮੀਤ ਸਿੰਘ ਨੇ ਦੱਸਿਆ ਕਿ ਮੱਖਣ ਸਿੰਘ ਦੀ ਪਤਨੀ ਮਨਜੀਤ ਕੌਰ ਦੇ ਬਿਆਨਾਂ ਦੇ ਆਧਾਰ ਤੇ ਥਾਣਾ ਸਦਰ ਕਪੂਰਥਲਾ ਵਿਖੇ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਜਮਾਂ ਕਰਵਾ ਦਿੱਤਾ | ਮੱਖਣ ਸਿੰਘ ਆਪਣੇ ਪਿੱਛੇ ਪਤਨੀ ਦੋ ਪੁੱਤਰ ਤੇ ਇਕ ਧੀ ਛੱਡ ਗਿਆ ਹੈ | ਉਨ੍ਹਾਂ ਦੀ ਅਚਾਨਕ ਹੋਈ ਬੇਵਕਤੀ ਮੌਤ ਨਾਲ ਪੂਰੇ ਪਿੰਡ ਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ |