25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਤੇ ਬਰਸਾਤ ਦੇ ਪਾਣੀ ਨਾਲ ਜ਼ਿਲ੍ਹੇ ਵਿਚ ਕਿਸਾਨਾਂ ਦੀ ਹਜ਼ਾਰਾਂ ਏਕੜ ਬਰਬਾਦ ਹੋਈ ਫ਼ਸਲ ਤੇ ਹੋਰ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਦੇਵੇ-ਕਿਸਾਨ ਆਗੂ <br/>

Ad Position 21
No active advertisement
ਅਜੀਤ ਡੈਸਕ 07-09-2025
ਕਪੂਰਥਲਾ, 6 ਸਤੰਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਕਪੂਰਥਲਾ ਦੀ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੀਨੀਅਰ ਆਗੂ ਸੁਖਚੈਨ ਸਿੰਘ ਨੱਥੂ ਚਾਹਲ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ | ਜਿਸ ਵਿਚ ਮੰਗ ਕੀਤੀ ਗਈ ਕਿ ਕਪੂਰਥਲਾ ਜ਼ਿਲ੍ਹੇ ਦੇ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਤੋਂ ਇਲਾਵਾ ਕਾਲੀ ਤੇ ਚਿੱਟੀ ਵੇਈਾ ਦੀ ਮਾਰ ਹੇਠ ਆਏ ਬੇਟ ਤੇ ਦੋਨਾ ਖੇਤਰ ਦੀ ਹਜ਼ਾਰਾਂ ਏਕੜ ਬਰਬਾਦ ਹੋਈ ਫ਼ਸਲ, ਬੇਘਰ ਹੋਏ ਲੋਕਾਂ ਤੇ ਪਸ਼ੂ ਧਨ ਦੇ ਹੋਏ ਨੁਕਸਾਨ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਸਰਕਾਰ ਪ੍ਰਭਾਵਿਤ ਕਿਸਾਨਾਂ ਤੇ ਹੋਰ ਵਰਗਾਂ ਦੇ ਲੋਕਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ ਤੇ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਨੂੰ ਸਿਹਤ ਸਹੂਲਤਾਂ, ਤਰਪਾਲਾਂ, ਉਨ੍ਹਾਂ ਦੇ ਪਸ਼ੂਆਂ ਲਈ ਚਾਰਾ ਤੇ ਹੋਰ ਸਹੂਲਤਾਂ ਤੁਰੰਤ ਮੁਹੱਈਆ ਕਰਵਾਈਆਂ ਜਾਣ | ਮੀਟਿੰਗ ਵਿਚ ਇਹ ਵੀ ਮੰਗ ਕੀਤੀ ਗਈ ਕਿ ਕੁਦਰਤੀ ਵਹਿਣ ਦੀ ਨਿਸ਼ਾਨਦੇਹੀ ਕਰਕੇ ਜਨਜੀਵਨ ਨੂੰ ਬਚਾਉਣ ਲਈ ਅਗਲੇ ਵਰ੍ਹੇ ਆਉਣ ਵਾਲੀਆਂ ਬਰਸਾਤਾਂ ਤੋਂ ਪਹਿਲਾਂ ਦਰਿਆ ਬਿਆਸ ਦੇ ਧੁੱਸੀ ਬੰਨ੍ਹ ਆਧੁਨਿਕ ਤਰੀਕੇ ਨਾਲ ਪੱਕੇ ਤੇ ਮਜ਼ਬੂਤ ਕਰਨ, ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਵੀ ਪਹਿਲ ਦੇ ਆਧਾਰ 'ਤੇ ਕੀਤੀ ਜਾਵੇ | ਮੀਟਿੰਗ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਐਡਵੋਕੇਟ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਰਸ਼ਪਾਲ ਸਿੰਘ, ਭਾਰਤੀ ਕਿਸਾਨ ਯੂਨੀਅਨ ਬੁਰਜ ਗਿੱਲ ਦੇ ਪ੍ਰਧਾਨ ਧਰਮਿੰਦਰ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਤਰਸੇਮ ਸਿੰਘ ਬੰਨ੍ਹੇ ਮੱਲ, ਕੁਲਵਿੰਦਰ ਸਿੰਘ ਭੰਡਾਲ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਕਾਮਰੇਡ ਮੁਕੰਦ ਸਿੰਘ, ਸੁਖਵਿੰਦਰ ਸਿੰਘ ਚੱਕ ਕੋਟਲਾ, ਸੁਰਜੀਤ ਸਿੰਘ ਨੱਥੂ ਚਾਹਲ, ਉੱਘੇ ਲੇਖਕ ਚੰਨ ਮੋਮੀ, ਅਜੀਤ ਸਿੰਘ ਔਜਲਾ, ਹਰਵੰਤ ਸਿੰਘ ਵੜੈਚ, ਮਨਜਿੰਦਰ ਕਮਲ, ਸਾਬੀ ਜੋਸਨ, ਵਿੱਕੀ ਚਾਹਲ, ਵਿੱਕੀ ਪੱਡਾ, ਡਾ. ਸੁਰੈਣਾ ਨੱਥੂ ਚਾਹਲ ਨੇ ਸਾਂਝੇ ਤੌਰ 'ਤੇ ਕਿਹਾ ਕਿ ਸਰਕਾਰ ਹੜ੍ਹਾਂ ਤੋਂ ਪਹਿਲਾਂ ਧੁੱਸੀ ਬੰਨ੍ਹਾਂ ਦੀ ਮਜ਼ਬੂਤੀ ਤੇ ਡਰੇਨਾਂ ਦੀ ਸਫ਼ਾਈ ਕਰਨ ਵਿਚ ਨਾਕਾਮ ਰਹੀ ਹੈ | ਬੁਲਾਰਿਆਂ ਨੇ ਪਿੰਡ ਸੈਦੋਵਾਲ ਵਿਖੇ ਬਾਰਿਸ਼ ਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਹੋਏ ਝਗੜੇ ਵਿਚ ਸੱਤਾਧਾਰੀ ਪਾਰਟੀ ਦੇ ਦਖ਼ਲ ਕਾਰਨ ਹੋਈ ਇਕਤਰਫਾ ਕਾਰਵਾਈ ਤੇ ਜ਼ਖ਼ਮੀਆਂ ਨੂੰ ਜ਼ਬਰਦਸਤੀ ਹਸਪਤਾਲ ਤੋਂ ਗਿ੍ਫ਼ਤਾਰ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਝਗੜੇ ਦੌਰਾਨ ਜ਼ਖ਼ਮੀ ਹੋਏ ਵਿਅਕਤੀਆਂ ਵਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਦੂਜੀ ਧਿਰ ਵਿਰੁੱਧ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਇਹ ਵੀ ਅਪੀਲ ਕੀਤੀ ਕਿ ਜਦੋਂ ਪੰਜਾਬ ਦੇ ਲੋਕ ਹੜ੍ਹ ਤੇ ਬਰਸਾਤਾਂ ਦੇ ਸੰਕਟ ਦਾ ਸਾਹਮਣਾ ਕਰ ਰਹੇ ਹਨ ਤੇ ਅਜਿਹੇ ਸਮੇਂ ਇਸ ਤਰ੍ਹਾਂ ਦੇ ਮਸਲੇ ਨੂੰ ਤੂਲ ਨਾ ਦਿੱਤੀ ਜਾਵੇ ਤੇ ਬੇਲੋੜੀ ਸਿਆਸੀ ਦਖ਼ਲ ਅੰਦਾਜ਼ੀ ਵਿਚੋਂ ਬੱਚ ਕੇ ਧੱਕੇ ਦੀ ਬਜਾਏ ਆਮ ਸਹਿਮਤੀ ਨਾਲ ਮਸਲਿਆਂ ਦਾ ਹੱਲ ਕੱਢਿਆ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਜ਼ੋਰਦਾਰ ਹੋਈ ਬਾਰਿਸ਼ ਕਾਰਨ ਪਿੰਡ ਭਾਣੋਲੰਗਾ ਤੋਂ ਸੁਲਤਾਨਪੁਰ ਲੋਧੀ ਤੱਕ ਡਰੇਨਜ਼ ਦੇ ਪਾਣੀ ਨਾਲ ਇਸ ਵਾਰ ਵੀ ਫ਼ਸਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਈਆਂ ਹਨ | ਉਨ੍ਹਾਂ ਕਿਹਾ ਕਿ ਜਿਹੜੇ ਕੰਮ ਸਰਕਾਰ ਨੇ ਕਰਨੇ ਹੁੰਦੇ ਹਨ, ਉਹ ਕੰਮ ਪ੍ਰਭਾਵਿਤ ਪਿੰਡ ਫ਼ੌਜੀ ਕਲੋਨੀ, ਕਰਮਜੀਤਪੁਰ, ਗਿੱਲਾਂ ਤੇ ਡੱਲਾ ਦੇ ਕਿਸਾਨ ਆਪਣੇ ਪੱਲਿਓਾ ਵੱਡੀ ਰਕਮ ਖ਼ਰਚ ਕੇ ਇਸ ਡਰੇਨ ਦੀ ਸਫ਼ਾਈ ਕਰ ਰਹੇ ਹਨ ਤਾਂ ਜੋ ਉਨ੍ਹਾਂ ਦੀਆਂ ਫ਼ਸਲਾਂ ਬੱਚ ਸਕਣ |

Ad Position 22
No active advertisement
ਪਿਛਲੀ ਖ਼ਬਰ ਮੰਡ ਖਿਜਰਪੁਰ ਦੇ ਸਾਹਮਣੇ ਦਰਿਆ ਵਲੋਂ ਆਰਜ਼ੀ ਬੰਨ੍ਹ ਨੂੰ ਲਾਈ ਜਾ ਰਹੀ ਢਾਹ ਕਾਰਨ ਬੋਰਿਆਂ ਦਾ ਕਰੇਟ ਦਰਿਆ ਬੁਰਦ ਹੋਇਆ... ਅਗਲੀ ਖ਼ਬਰ ਬੀਤੇ ਦਿਨ ਕਾਲੀ ਵੇਈਾ ਵਿਚ ਡਿੱਗੇ ਨੌਜਵਾਨ ਦੀ ਲਾਸ਼ ਹੋਈ ਬਰਾਮਦ
Ad Position 24