ਸੁਭਾਨਪੁਰ, 6 ਸਤੰਬਰ (ਸਤਨਾਮ ਸਿੰਘ)-ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਨਿਜ਼ਾਮਪੁਰ ਵਿਖੇ ਬਾਬਾ ਮਨਜੀਤ ਸਿੰਘ ਬੇਦੀ (16ਵੀ ਪੀੜ੍ਹੀ ਸ਼੍ਰੀ ਗੁਰੂ ਨਾਨਕ ਦੇਵ ਜੀ) ਚੋਲਾ ਸਾਹਿਬ ਡੇਰਾ ਬਾਬਾ ਨਾਨਕ ਸੰਚਾਲਕ ਤੱਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਦੀ ਅਗਵਾਈ ਹੇਠ ਬਾਬਾ ਸ਼੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਲੜੀ 5 ਸਤੰਬਰ ਤੋਂ ਅਰੰਭ ਕਰ ਦਿੱਤੀ ਗਈ ਹੈ | ਲੜੀਵਾਰ ਚੱਲ ਰਹੇ ਪਹਿਲੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਅੱਜ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ 'ਤੇ ਪਾਏ ਜਾਣਗੇ | ਇਸ ਮੌਕੇ ਬਾਬਾ ਮਨਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੀ ਲੜੀ ਦੀ ਸਮਾਪਤੀ 26 ਅਕਤੂਬਰ 2025 ਨੂੰ ਹੋਵੇਗੀ ਤੇ 24,25 ਤੇ 26 ਅਕਤੂਬਰ ਨੂੰ 3 ਦਿਨਾਂ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ | ਜਿਸ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਤੇ ਕਵੀਸ਼ਰ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |