26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ 'ਚ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 07-09-2025
ਕਪੂਰਥਲਾ, 6 ਸਤੰਬਰ (ਵਿ.ਪ੍ਰ.)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਕਪੂਰਥਲਾ ਇਕਾਈ ਦੀ ਮੀਟਿੰਗ ਐਸੋਸੀਏਸ਼ਨ ਦੇ ਦਫ਼ਤਰ ਵਿਚ ਪ੍ਰਧਾਨ ਸੇਵਾ ਮੁਕਤ ਇੰਸਪੈਕਟਰ ਦਲਬੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਿਛਲੇ ਮਹੀਨੇ ਐਸੋਸੀਏਸ਼ਨ ਦੇ ਖ਼ਰਚਿਆਂ ਸਬੰਧੀ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਰਿਪੋਰਟ ਪੇਸ਼ ਕੀਤੀ | ਉਪਰੰਤ ਪੰਜਾਬ ਵਿਚ ਆਏ ਹੜ੍ਹ ਬਾਰੇ ਵਿਸ਼ੇਸ਼ ਚਰਚਾ ਤੋਂ ਬਾਅਦ ਹੜ੍ਹ ਪੀੜਤਾਂ ਨੂੰ 1 ਲੱਖ ਰੁਪਏ ਐਸੋਸੀਏਸ਼ਨ ਵਲੋਂ ਤੇ ਬਾਕੀ ਆਪਣੇ ਪੱਧਰ 'ਤੇ ਹੋਰ ਦਾਨ ਦੇਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ ਵਿਚ ਸਰਕਾਰ ਤੋਂ ਵੀ ਮੰਗ ਕੀਤੀ ਕਿ ਉਹ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਕਰੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਦਲਬੀਰ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਦੇ ਬਕਾਏ ਤੇ ਪੈਂਡਿੰਗ 16 ਪ੍ਰਤੀਸ਼ਤ ਡੀ.ਏ. ਦੀ ਅਜੇ ਤੱਕ ਅਦਾਇਗੀ ਨਾ ਕੀਤੇ ਜਾਣ ਕਾਰਨ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਟਾਲ ਮਟੋਲ ਦੀ ਨੀਤੀ ਅਖ਼ਤਿਆਰ ਕਰ ਰਹੀ ਹੈ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਐਸੋਸੀਏਸ਼ਨ ਸੰਘਰਸ਼ ਦਾ ਰਸਤਾ ਅਖ਼ਤਿਆਰ ਕਰੇਗੀ | ਮੀਟਿੰਗ ਵਿਚ ਉਪ ਪ੍ਰਧਾਨ ਪਰਮਿੰਦਰ ਸਿੰਘ, ਨਿਰਵੈਰ ਸਿੰਘ ਕਾਹਲੋਂ, ਸੇਵਾ ਮੁਕਤ ਡੀ.ਐਸ.ਪੀ. ਬਲਕਾਰ ਸਿੰਘ, ਰਣਜੀਤ ਸਿੰਘ, ਸੁੱਚਾ ਸਿੰਘ, ਬਲਬੀਰ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨੇਤਰਹੀਣ ਆਸ਼ਰਮ ਸਪਰੋੜ ਵਿਖੇ ਨਗਰ ਕੀਰਤਨ ਦਾ ਹੋਇਆ ਭਰਵਾਂ ਸਵਾਗਤ <br/> ਅਗਲੀ ਖ਼ਬਰ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਅੱਜ ਮਨਾਇਆ ਜਾਵੇਗਾ <br/>
Ad Position 24