ਫਗਵਾੜਾ, 5 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਵਿਖੇ ਮੋਗਾ ਸ਼ਹਿਰ ਤੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਤੇ ਜਥੇਦਾਰ ਗੁਰਦਿਆਲ ਸਿੰਘ ਵਲੋਂ ਸਜਾਏ ਗਏ ਨਗਰ ਕੀਰਤਨ ਦਾ ਆਸ਼ਰਮ ਸਪਰੋੜ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਸਜਿਆ ਨਗਰ ਕੀਰਤਨ ਫਗਵਾੜਾ ਸਥਿਤ ਨੇਤਰਹੀਣ ਆਸ਼ਰਮ ਸਪਰੋੜ ਪੁੱਜਾ ਜਿੱਥੇ ਕਿ ਆਸ਼ਰਮ ਦੀ ਸਮੂਹ ਪ੍ਰਬੰਧਕ ਕਮੇਟੀ ਤੇ ਸੰਗਤ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਤੇ ਪੰਜਾਂ ਪਿਆਰਿਆ ਨੂੰ ਸਿਰੋਪਾ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕ ਆਸ਼ਰਮ ਦੇ ਮੈਨੇਜਰ ਮੁਖ਼ਤਿਆਰ ਸਿੰਘ ਤੇ ਪ੍ਰਧਾਨ ਪਰਮਜੀਤ ਸਿੰਘ ਨੇ ਦੱਸਿਆ ਨਗਰ ਕੀਰਤਨ ਵਿਚ ਹਾਜ਼ਰ ਸੰਗਤ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਉਨ੍ਹਾਂ ਨੇ ਨਗਰ ਕੀਰਤਨ ਵਿਚ ਪੁੱਜੀ ਸਾਰੀ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ | ਇਸ ਮੌਕੇ ਮੈਨੇਜਰ ਮੁਖ਼ਤਿਆਰ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਅਮਰਜੀਤ ਸਿੰਘ ਚਿਹੇੜੂ, ਹਰਮੀਤ ਸਿੰਘ, ਗਣੇਸ਼ ਸਿੰਘ, ਅਮਰਜੀਤ ਸਿੰਘ, ਅੰਮਿ੍ਤਪਾਲ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |