ਫਗਵਾੜਾ, 6 ਸਤੰਬਰ (ਹਰਜੋਤ ਸਿੰਘ ਚਾਨਾ)- ਅੱਜ ਸ਼ਾਮ ਮੋਟਰਸਾਈਕਲ ਸਵਾਰ ਦੋ ਲੁਟੇਰੇ ਇੱਕ ਮਹਿਲਾ ਦੀ ਵਾਲੀ ਖੋਹ ਕੇ ਫ਼ਰਾਰ ਹੋ ਗਏ | ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕੁਲਵਿੰਦਰ ਕੌਰ ਵਾਸੀ ਨੰਗਲ ਨੇ ਦੱਸਿਆ ਕਿ ਉਹ ਐਕਟਿਵਾ 'ਤੇ ਸਵਾਰ ਹੋ ਕੇ ਜਾ ਰਹੇ ਸਨ ਜਦੋਂ ਉਹ ਗੁਰੂ ਨਾਨਕਪੁਰਾ ਵਿਖੇ ਮੋੜ ਮੁੜਨ ਲੱਗੇ ਤਾਂ ਮੋਟਰਸਾਈਕਲ ਤੇ ਸਵਾਰ ਦੋ ਲੁਟੇਰਿਆਂ ਨੇ ਉਸ ਦੀ ਵਾਲੀ ਝੱਪਟ ਲਈ ਤੇ ਫ਼ਰਾਰ ਹੋ ਗਏ | ਘਟਨਾ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ ਤੇ ਪੁਲਿਸ ਵਲੋਂ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ |