26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕੇਂਦਰ ਸਰਕਾਰ ਪੰਜਾਬ ਦੀ ਆਰਥਿਕਤਾ ਲਈ ਵਿੱਤੀ ਪੈਕੇਜ ਐਲਾਨੇ-ਸੱਜਣ ਸਿੰਘ ਚੀਮਾ

Ad Position 21
No active advertisement
ਅਜੀਤ ਡੈਸਕ 07-09-2025
ਸੁਲਤਾਨਪੁਰ ਲੋਧੀ, 6 ਸਤੰਬਰ (ਥਿੰਦ)-ਪੰਜਾਬ ਵਿਚ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਵਿੱਤੀ ਪੈਕੇਜ ਐਲਾਨ ਕਰਨਾ ਚਾਹੀਦਾ ਹੈ, ਤਾਂ ਹੀ ਪੰਜਾਬ ਦੀ ਆਰਥਿਕਤਾ ਬਹਾਲ ਹੋ ਸਕਦੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਹਲਕਾ ਸੁਲਤਾਨਪੁਰ ਲੋਧੀ ਤੋਂ ਆਪ ਦੇ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ, ਜਦਕਿ ਪੰਜਾਬ ਦੇ ਕਿਸਾਨਾਂ ਨੇ ਔਖੇ ਸਮਿਆਂ ਵਿਚ ਦੇਸ਼ ਦੇ ਅਨਾਜ ਭੰਡਾਰ ਵਿਚ ਵੱਡਾ ਯੋਗਦਾਨ ਪਾਇਆ ਹੈ | ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹੜ੍ਹਾਂ ਦੌਰਾਨ 4 ਲੱਖ ਏਕੜ ਖੇਤੀ ਰਕਬਾ ਪਾਣੀ ਦੀ ਮਾਰ ਹੇਠ ਆਇਆ ਹੈ ਜਿਸ ਨੇ ਕਿਸਾਨੀ ਦੀ ਹਾਲਤ ਤਰਸਯੋਗ ਬਣਾ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਹੜ੍ਹਾਂ ਨਾਲ ਖ਼ਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਘੱਟੋ ਘੱਟ 50 ਹਜ਼ਾਰ ਪ੍ਰਤੀ ਏਕੜ ਦੇਵੇ ਤਾਂ ਹੀ ਕਿਸਾਨਾਂ ਦੀ ਭਰਪਾਈ ਹੋ ਸਕਦੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਜੋਤ 60 ਹਜ਼ਾਰ ਕਰੋੜ ਰੁਪਏ ਕੇਂਦਰ ਸਰਕਾਰ ਨੇ ਰੋਕਿਆ ਹੋਇਆ ਹੈ ਉਸ ਨੂੰ ਤੁਰੰਤ ਜਾਰੀ ਕੀਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੜ੍ਹਾਂ ਦੌਰਾਨ ਆਪਣੀ ਪੂਰੀ ਵਾਹ ਲਾਈ ਹੈ ਅਤੇ ਪਾਣੀ ਵਿਚ ਘਿਰੇ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਤਨਦੇਹੀ ਨਾਲ ਕੰਮ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਵੀ ਉਪਲਬਧ ਕਰਵਾਈਆਂ ਹਨ | ਉਨ੍ਹਾਂ ਨੇ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਜਿਨ੍ਹਾਂ ਇਲਾਕਿਆਂ ਵਿਚ ਪਾਣੀ ਦੀ ਮਾਰ ਪਈ ਹੈ ਉਨ੍ਹਾਂ ਦੇ ਵਸੇਬੇ ਲਈ ਅਸੀਂ ਦਿਨ ਰਾਤ ਇੱਕ ਕਰਾਂਗੇ | ਉਨ੍ਹਾਂ ਕਿਹਾ ਕਿ ਰੋਜ਼ਾਨਾ ਹੀ ਹੜ੍ਹ ਵਿਚ ਘਰੇ ਲੋਕਾਂ ਦੀ ਸਾਰ ਲੈਣ ਲਈ ਪੰਜਾਬ ਸਰਕਾਰ ਦੇ ਮੰਤਰੀ ਅਤੇ ਪੂਰਾ ਪ੍ਰਸ਼ਾਸਨ ਕੰਮ ਕਰ ਰਿਹਾ ਹੈ | ਇਸ ਮੌਕੇ ਆਪ ਦੇ ਬਲਾਕ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਸੌਂਦ, ਚਰਨਜੀਤ ਸਿੰਘ ਮੋਮੀ, ਮਨਦੀਪ ਸਿੰਘ ਮਿੰਟੂ ਥਿੰਦ ਸੈਨੇਟਰੀ ਵਾਲੇ, ਜਸਪਾਲ ਸਿੰਘ ਬੂੜੇਵਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਇਲਾਜ 'ਤੇ 50 ਫ਼ੀਸਦੀ ਛੋਟ <br/>... ਅਗਲੀ ਖ਼ਬਰ ਮੋਟਰਸਾਈਕਲ ਸਵਾਰ ਲੁਟੇਰੇ ਮਹਿਲਾ ਦੀ ਵਾਲੀ ਝਪਟ ਕੇ ਫ਼ਰਾਰ
Ad Position 24