ਸੁਲਤਾਨਪੁਰ ਲੋਧੀ, 6 ਸਤੰਬਰ (ਥਿੰਦ)-ਪਿਛਲੇ 22 ਸਾਲਾਂ ਤੋਂ ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ-ਪਾਸ ਇਲਾਕਿਆਂ ਵਿਚ ਉੱਚ ਪੱਧਰੀ ਅਤੇ ਸਰਬੋਤਮ ਸਿਹਤ ਸਹੂਲਤਾਂ ਦੇਣ ਵਾਲੇ ਕਪੂਰਥਲਾ ਜ਼ਿਲ੍ਹੇ ਦੇ ਨਾਬ ਤੋਂ ਮਾਨਤਾ ਪ੍ਰਾਪਤ ਇੱਕੋ ਇੱਕ ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਵੱਲੋਂ ਸੁਲਤਾਨਪੁਰ ਲੋਧੀ ਅਤੇ ਲੋਹੀਆਂ ਹਲਕੇ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਹਰ ਤਰ੍ਹਾਂ ਦੇ ਇਲਾਜ ਤੋਂ ਇਲਾਵਾ ਹਰਨੀਆਂ, ਅਪੈਂਡਿਕਸ, ਪਿੱਤੇ ਦੀਆਂ ਪੱਥਰੀਆਂ, ਬੱਚੇ ਦਾਨੀ ਦੀਆਂ ਰਸੌਲੀਆਂ, ਬਵਾਸੀਰ, ਫਿਸਟੁੱਲਾ ਤੇ ਹੋਰ ਓਪਰੇਸਨਾਂ ਤੇ 50 ਫ਼ੀਸਦੀ ਛੋਟ ਦਿੱਤੀ ਜਾਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਦੇ ਡਾ: ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੁਦਰਤੀ ਕਰੋਪੀ ਸਮੇਂ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੀ ਬਾਂਹ ਫੜ ਕੇ ਉਨ੍ਹਾਂ ਦੇ ਦਰਦ ਨੂੰ ਵੰਡ ਸਕੀਏ | ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਤੋਂ ਹਸਪਤਾਲ ਵਿਖੇ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਤੋਂ ਐਮਰਜੈਂਸੀ ਹਾਲਾਤਾਂ ਵਿਚ ਆਉਣ ਵਾਲੇ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ ਜਿਵੇਂ ਹਾਰਟ ਅਟੈਕ, ਸਾਹ ਫੁੱਲਣਾ, ਸੱਪ ਦਾ ਕੱਟਣਾ ਆਦਿ | ਉਨ੍ਹਾਂ ਦੱਸਿਆ ਕਿ ਹਸਪਤਾਲ ਵਿਚ ਆਧੁਨਿਕ ਮਸ਼ੀਨਾਂ ਅਤੇ ਯੰਤਰ ਹਨ ਜਿਨ੍ਹਾਂ ਨਾਲ਼ ਮਰੀਜ਼ ਦਾ ਇਲਾਜ ਕੀਤਾ ਜਾਂਦਾ ਹੈ | ਬਹੁਤੇ ਓਪਰੇਸ਼ਨ ਨਵੀਂ ਤਕਨੀਕ ਨਾਲ ਦੂਰਬੀਨ ਰਾਹੀਂ ਕੀਤੇ ਜਾਂਦੇ ਹਨ ਜਿਸ ਵਿਚ ਮਰੀਜ਼ਾਂ ਨੂੰ ਬਹੁਤ ਘੱਟ ਤਕਲੀਫ ਸਹਿਣੀ ਪੈਂਦੀ ਹੈ | ਮਰੀਜ਼ ਬਹੁਤ ਜਲਦੀ ਸਿਹਤਯਾਬ ਹੋ ਜਾਂਦੇ ਹਨ | ਇਸ ਮੌਕੇ ਹਸਪਤਾਲ ਦੇ ਚੇਅਰਮੈਨ ਹੈੱਡਮਾਸਟਰ ਸੁਰਜਨ ਸਿੰਘ ਨੇ ਦੱਸਿਆ ਕਿ ਔਰਤ ਰੋਗਾਂ ਦੀ ਮਾਹਿਰ ਡਾਕਟਰ 24 ਘੰਟੇ ਉਪਲਬਧ ਹੈ |ਹਰ ਤਰ੍ਹਾਂ ਦੀ ਡਲਿਵਰੀ ਦਰਦ ਰਹਿਤ ਕੀਤੀ ਜਾਂਦੀ ਹੈ | ਔਰਤਾਂ ਦੇ ਹਰ ਤਰ੍ਹਾਂ ਦੇ ਰੋਗ ਜਿਸ ਵਿਚ ਬੱਚੇਦਾਨੀ ਅਤੇ ਛਾਤੀ ਦੀਆਂ ਰਸੌਲੀਆਂ ਦਾ ਇਲਾਜ ਨਵੀਂ ਤਕਨੀਕ ਨਾਲ ਕੀਤਾ ਜਾਂਦਾ ਹੈ | ਇਸ ਤੋਂ ਇਲਾਵਾ ਆਧੁਨਿਕ ਤਕਨੀਕ ਨਾਲ ਗੋਡਿਆਂ ਦੇ ਅਪੇ੍ਰਸ਼ਨ ਅਤੇ ਹੱਡੀਆਂ ਨਾਲ਼ ਸੰਬੰਧਿਤ ਬਿਮਾਰੀਆਂ ਦਾ ਇਲਾਜ ਉਪਲਬਧ ਹੈ | ਉਨ੍ਹਾਂ ਦੱਸਿਆ ਕਿ ਰੋਜ਼ਾਨਾ ਪੀ ਜੀ ਆਈ ਦੇ ਮਾਹਿਰ ਡਾਕਟਰ ਉਚੇਚੇ ਤੌਰ ਤੇ ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਵਿਚ ਮਰੀਜ਼ਾਂ ਦਾ ਚੈੱਕ ਅੱਪ ਕਰਦੇ ਹਨ |ਉਨ੍ਹਾਂ ਨੇ ਕਿਹਾ ਕਿ ਹੁਣ ਇਲਾਕਾ ਨਿਵਾਸੀਆਂ ਨੂੰ ਆਪਣਾ ਇਲਾਜ ਕਰਵਾਉਣ ਲਈ ਜਲੰਧਰ ਅਤੇ ਲੁਧਿਆਣਾ ਵਿਚਲੇ ਹਸਪਤਾਲਾਂ ਵਿਚ ਜਾਣ ਦੀ ਲੋੜ ਨਹੀਂ, ਸੁਲਤਾਨਪੁਰ ਲੋਧੀ ਵਿਖੇ ਇੱਕ ਹੀ ਛੱਤ ਥੱਲੇ ਸਾਰੀਆਂ ਬਿਮਾਰੀਆਂ ਦੇ ਇਲਾਜ ਉਪਲਬਧ ਹਨ |