26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 07-09-2025
ਫਗਵਾੜਾ, 6 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਦੋ ਮੈਂਬਰਾਂ ਖ਼ਿਲਾਫ਼ ਧਾਰਾ 406, 420, 13 ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ 2014 ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਗੁਰਮੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤ ਕਰਤਾ ਬਲਵੀਰ ਰਾਮ ਪੁੱਤਰ ਗੁਰਦਿਆਲ ਰਾਮ ਵਾਸੀ ਪੀਪਾਰੰਗੀ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸਦੀ ਲੜਕੀ ਨੂੰ ਵਿਦੇਸ਼ ਭੇਜਣ ਸਬੰਧੀ ਲੱਖਾਂ ਰੁਪਏ 'ਚ ਸੌਦਾ ਕੀਤਾ ਸੀ ਤੇ ਪੈਸੇ ਵੀ ਲੈ ਲਏ | ਬਾਅਦ 'ਚ ਇਨ੍ਹਾਂ ਪੰਚਾਇਤ 'ਚ ਰਕਮ ਸਮੇਤ ਵਿਆਜ ਵਾਪਿਸ ਕਰਨ ਦਾ ਵਾਅਦਾ ਕਰਕੇ ਪੈਸੇ ਵਾਪਸ ਨਹੀਂ ਕੀਤੇ ਤੇ ਪੈਸੇ ਮੰਗਣ 'ਤੇ ਲੜਾਈ ਝਗੜਾ ਕਰ ਰਹੇ ਹਨ ਤੇ ਧਮਕੀਆਂ ਦੇ ਰਹੇ ਹਨ | ਜਿਸ ਸਬੰਧ 'ਚ ਪੁਲਿਸ ਨੇ ਮੱਖਣ ਪੁੱਤਰ ਚੈਂਚਲ ਰਾਮ ਵਾਸੀ ਗੁਰੂ ਨਾਨਕਪੁਰਾ ਤੇ ਕੁਲਵਿੰਦਰ ਕੌਰ ਪਤਨੀ ਬਹਾਦਰ ਕੁਮਾਰ ਵਾਸੀ ਰੁਹੜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਇਸੇ ਤਰ੍ਹਾਂ ਇੱਕ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਲੜਕੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਫੂਲਾ ਦੇਵੀ ਪਤਨੀ ਹਰਜਿੰਦਰ ਵਾਸੀ ਸੰਧੀਰਾ ਮੁਹੱਲਾ ਹਦੀਆਬਾਦ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸਦੇ ਲੜਕੇ ਨੂੰ ਵਿਦੇਸ਼ ਭੇਜਣ ਦੇ ਨਾਮ 'ਤੇ ਉਕਤ ਵਿਅਕਤੀ ਨੇ 1 ਲੱਖ 90 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ ਸਬੰਧ 'ਚ ਪੁਲਿਸ ਨੇ ਸੁਮਨ ਪੁੱਤਰੀ ਰੋਸ਼ਨ ਲਾਲ ਵਾਸੀ ਪਿੰਡ ਵੱਝਾ ਵਾਲਾ ਤਹਿਸੀਲ ਅਜਨਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਅਚੀਵਰ ਪੁਆਇੰਟ ਕੋਟਕਪੂਰਾ ਨੇ ਆਸਟੇ੍ਰਲੀਆ ਦਾ ਸਟੱਡੀ ਵੀਜ਼ਾ ਲਗਵਾਇਆ ਅਗਲੀ ਖ਼ਬਰ ਅਮਨਪ੍ਰੀਤ ਮਲਟੀਸਪੈਸ਼ਲਿਟੀ ਹਸਪਤਾਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਇਲਾਜ 'ਤੇ 50 ਫ਼ੀਸਦੀ ਛੋਟ <br/>...
Ad Position 24