26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪਿੰਡ ਚੱਕੋਕੀ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 07-09-2025
ਨਡਾਲਾ, 6 ਸਤੰਬਰ (ਰਘਬਿੰਦਰ ਸਿੰਘ)-ਨੇੜਲੇ ਪਿੰਡ ਚੱਕੋਕੀ ਵਿਖੇ ਪ੍ਰਵਾਸੀ ਭਾਰਤੀ ਰਾਜਾ ਭੁੱਲਰ ਯੂ.ਕੇ ਤੇ ਹੈਪੀ ਢਿੱਲੋਂ ਯੂ.ਐਸ.ਏ. ਵਲੋਂ ਆਪਣੇ ਪਿੰਡ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਤਰਪਾਲਾਂ ਤੇ ਪਸ਼ੂਆਂ ਦੇ ਚਾਰੇ ਦੀ ਵੰਡ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪੁੱਜੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀ ਭਾਰਤੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਘੜੀ ਵਿਚ ਸਾਨੂੰ ਸਾਰਿਆ ਨੂੰ ਰਲ ਕੇ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ | ਖਹਿਰਾ ਨੇ ਕਿਹਾ ਕਿ ਜੇਕਰ ਹੋਰ ਵੀ ਕਿਸੇ ਨੂੰ ਲੋੜ ਪੈਂਦੀ ਹੈ ਤਾਂ ਉਹ ਸਾਡੀ ਟੀਮ ਨਾਲ ਸੰਪਰਕ ਕਰ ਸਕਦਾ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਪ੍ਰੀਤਮ ਸਿੰਘ ਚੀਮਾ, ਬਲਜਿੰਦਰ ਸਿੰਘ ਚੀਮਾ, ਗੁਰਜੀਤ ਸਿੰਘ ਚੱਕੋਕੀ, ਜੋਬਨ ਢਿੱਲੋਂ, ਗੁਰਪ੍ਰੀਤ ਸਿੰਘ ਪੱਡਾ ਕੈਨੇਡਾ, ਨੰਬਰਦਾਰ ਬਿਕਰਮ ਸਿੰਘ, ਪਲਵਿੰਦਰ ਸਿੰਘ ਦਮੂਲੀਆ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਤੋਂ ਗੁਰਦੁਆਰਾ ਮ... ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਮਦਦ ਲਈ ਯੂਥ ਕਾਂਗਰਸ ਦੇ ਵਰਕਰ ਅਹਿਮ ਰੋਲ ਅਦਾ ਕਰਨਗੇ : ਹੈਪੀ ਰੋਮਾਣਾ
Ad Position 24