26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਗੁਰੂ ਹਰਿਗੋਬਿੰਦ ਸਾਹਿਬ ਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਤੋਂ ਗੁਰਦੁਆਰਾ ਮਾਤਾ ਦਮੋਦਰੀ ਡੱਲਾ ਤੱਕ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਗੁਰਦੁਆਰਾ ਸਿਹਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਮੌਕੇ ਸੁਸ਼ੋਭਿਤ ਸੁੰਦਰ ਪਾਲਕੀ ਤੇ ਪੰਜ ਪਿਆਰਿਆਂ ਦੇ ਨਾਲ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਅਵਤਾਰ ਸਿੰਘ, ਦਿਲਬਾਗ ਸਿੰਘ ਗਿੱਲ ਅਤੇ ਹੋਰ | (ਸੱਜੇ) ਨਗਰ ਕੀਰਤਨ ਦੀ ਆਰੰਭਤਾ ਮੌਕੇ ਪੰਜ ਪਿਆਰਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਅਵਤਾਰ ਸਿੰਘ ਅਤੇ ਹੋਰ | <br/> 07-09-2025
ਸੁਲਤਾਨਪੁਰ ਲੋਧੀ, 6 ਸਤੰਬਰ (ਨਰੇਸ਼ ਹੈਪੀ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਅਤੇ ਮਾਤਾ ਦਮੋਦਰੀ ਜੀ ਦੇ ਵਿਆਹ ਪੁਰਬ ਦੀ ਯਾਦ ਵਿਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਵਿਚ ਸਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਸੁਚੱਜੀ ਅਗਵਾਈ ਹੇਠ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਸਿਹਰਾ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ ਗੁਰਦੁਆਰਾ ਮਾਤਾ ਦਮੋਦਰੀ ਜੀ ਡੱਲਾ ਸਾਹਿਬ ਤੱਕ ਮਹਾਨ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਭਾਈ ਸਤਨਾਮ ਸਿੰਘ ਵੱਲੋਂ ਕੀਤੀ ਗਈ | ਇਸ ਮੌਕੇ ਐਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਐਸਜੀਪੀਸੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਭਾਈ ਅਵਤਾਰ ਸਿੰਘ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਅਤੇ ਹੋਰ ਵੀ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵੀ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਪਾਵਨ ਨਗਰੀ ਸੁਲਤਾਨਪੁਰ ਲੋਧੀ ਤੋਂ ਆਰੰਭ ਹੋ ਕੇ ਸਮੁੱਚੇ ਸ਼ਹਿਰ ਦੀ ਪ੍ਰੀਕਰਮਾ ਕਰਦਾ ਹੋਇਆ ਪਿੰਡ ਦੀਪੇਵਾਲ, ਲੋਹੀਆਂ ਖ਼ਾਸ, ਫੱਤੂਵਾਲ ਤੋਂ ਹੁੰਦਾ ਹੋਇਆ ਮਾਤਾ ਦਮੋਦਰੀ ਜੀ ਗੁਰਦੁਆਰਾ ਡੱਲਾ ਸਾਹਿਬ ਵਿਖੇ ਸੰਪੰਨ ਹੋਇਆ | ਸਜਾਏ ਗਏ ਵਿਸ਼ਾਲ ਨਗਰ ਕੀਰਤਨ ਮੌਕੇ ਧਾਰਮਿਕ ਸਭਾ ਸੁਸਾਇਟੀਆਂ ਦੀਆਂ ਸੰਗਤਾਂ ਵੱਲੋਂ ਹਰਜੱਸ ਕੀਰਤਨ ਕੀਤਾ ਗਿਆ | ਨਗਰ ਕੀਰਤਨ ਮੌਕੇ ਪੰਜਾਬੀ ਬੈਂਡ ਵਲੋਂ ਧਾਰਮਿਕ ਧੁੰਨਾਂ ਬਿਖੇਰੀਆਂ ਜਾ ਰਹੀਆਂ ਸਨ | ਇਸ ਮੌਕੇ ਮੀਰੀ ਪੀਰੀ ਗਤਕਾ ਅਖਾੜਾ ਦੇ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਵੀ ਵਿਖਾਏ ਗਏ | ਨਗਰ ਕੀਰਤਨ ਦਾ ਜਿੱਥੇ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਦਿਆਂ ਨਿੱਘਾ ਸਵਾਗਤ ਕੀਤਾ ਗਿਆ, ਉੱਥੇ ਹੀ ਥਾਂ-ਥਾਂ ਗੁਰੂ ਕੇ ਲੰਗਰ ਵੀ ਲਗਾਏ ਗਏ | ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ ਅਤੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ | ਨਗਰ ਕੀਰਤਨ ਵਿਚ ਰਾਮਗੜ੍ਹੀਆ ਨੌਜਵਾਨ ਸਭਾ ਵਲੋਂ ਫੁੱਲਾਂ ਦੀ ਸੇਵਾ ਕੀਤੀ ਗਈ ਅਤੇ ਬੇਬੇ ਨਾਨਕੀ ਸੈਂਟਰ ਦੀਆਂ ਲੜਕੀਆਂ ਨੇ ਝਾੜੂ ਦੀ ਸੇਵਾ ਕੀਤੀ | ਇਸ ਮੌਕੇ ਬਾਬਾ ਸੁਬੇਗ ਸਿੰਘ ਗੋਇੰਦਵਾਲ ਸਾਹਿਬ ਵਾਲਿਆਂ ਦੀ ਸੰਗਤ ਵੱਲੋਂ ਚਾਹ ਪਕੌੜਿਆਂ ਦੀ ਸੇਵਾ ਨਿਭਾਈ ਗਈ | ਸ਼੍ਰੋਮਣੀ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ ਤੇ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ 'ਤੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਮੈਨੇਜਰ ਅਵਤਾਰ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਤੇ ਚੰਚਲ ਸਿੰਘ, ਗਿਆਨੀ ਕਰਨਜੀਤ ਸਿੰਘ ਆਹਲੀ ਕਥਾਵਾਚਕ, ਨੰਬਰਦਾਰ ਸਤਨਾਮ ਸਿੰਘ ਗਿੱਲ, ਦਿਲਬਾਗ ਸਿੰਘ ਗਿੱਲ ਐਮ ਡੀ, ਸੇਵਾ ਮੁਕਤ ਮੈਨੇਜਰ ਜਰਨੈਲ ਸਿੰਘ ਬੂਲੇ, ਸਾਬਕਾ ਕੌਂਸਲਰ ਰਾਜਾ ਗੁਰਪ੍ਰੀਤ ਸਿੰਘ, ਲੰਗਰ ਕਮੇਟੀ ਫ਼ੌਜੀ ਕਲੋਨੀ ਦੇ ਪ੍ਰਧਾਨ ਹਰਭਜਨ ਸਿੰਘ, ਡਾ. ਸਵਰਨ ਸਿੰਘ ਪ੍ਰਧਾਨ ਸਾਹਿਤ ਸਭਾ, ਜਸਪਾਲ ਸਿੰਘ ਖੁਰਾਨਾ, ਡਿੰਪਲ ਟੰਡਨ, ਡਿੰਪਲ ਅਰੋੜਾ, ਭਾਈ ਗੁਰਭੇਜ ਸਿੰਘ ਗ੍ਰੰਥੀ, ਭਾਈ ਸਰਬਜੀਤ ਸਿੰਘ ਬੱਬੂ, ਰਘਬੀਰ ਸਿੰਘ ਪ੍ਰਧਾਨ ਮਾਤਾ ਸੁਲੱਖਣੀ ਜੀ ਸੇਵਾ ਸੋਸਾਇਟੀ, ਹਰਭਜਨ ਸਿੰਘ ਡਡਵਿੰਡੀ, ਵਰਿੰਦਰ ਪਾਲ ਸਿੰਘ ਭਵਾਨੀਪੁਰ, ਅਮਰੀਕ ਸਿੰਘ ਸ਼ਤਾਬਗੜ, ਕੌਂਸਲਰ ਸੰਦੀਪ ਕੌਰ ਗਿੱਲ, ਭਾਈ ਸਰਬਜੀਤ ਸਿੰਘ, ਸੁਖਜਿੰਦਰ ਸਿੰਘ ਸੋਨੂੰ, ਜਥੇਦਾਰ ਬਲਵੀਰ ਸਿੰਘ, ਮੁਖ਼ਤਿਆਰ ਸਿੰਘ ਫ਼ੌਜੀ, ਭਾਈ ਚਰਨਜੀਤ ਸਿੰਘ, ਭਾਈ ਅਵਤਾਰ ਸਿੰਘ ਨਲ, ਬਾਬਾ ਬਲਦੇਵ ਸਿੰਘ, ਬਖ਼ਸ਼ੀਸ਼ ਸਿੰਘ ਆਹਲੀ, ਦਿਲਬਾਗ ਸਿੰਘ, ਅੰਗਰੇਜ਼ ਸਿੰਘ, ਕੈਸ਼ੀਅਰ ਸੁਖਵਿੰਦਰ ਸਿੰਘ ਤੇ ਜਸਵਿੰਦਰ ਸਿੰਘ, ਸੁਖਜਿੰਦਰ ਸਿੰਘ ਭਗਤਪੁਰ, ਪਵਨਦੀਪ ਸਿੰਘ, ਹਰਪ੍ਰੀਤ ਸਿੰਘ ਸ਼ਾਹਵਾਲਾ, ਦਿਲਬਾਗ ਸਿੰਘ, ਸਲਵੰਤ ਸਿੰਘ, ਕਮਲਪ੍ਰੀਤ ਸਿੰਘ, ਓਾਕਾਰ ਸਿੰਘ ਇੰਚਾਰਜ ਲੰਗਰ, ਰਣਜੀਤ ਸਿੰਘ, ਜਤਿੰਦਰ ਸਿੰਘ ਘੁੱਕਾ, ਹਰਦਿਆਲ ਸਿੰਘ, ਜਥੇਦਾਰ ਗੁਰਦਿਆਲ ਸਿੰਘ ਖ਼ਾਲਸਾ ਧਰਮਪਾਲ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ ਅਗਲੀ ਖ਼ਬਰ ਪਿੰਡ ਚੱਕੋਕੀ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/>
Ad Position 24