12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਅਜੀਤ ਡੈਸਕ
07-09-2025
ਹੈਰੋਇਨ ਸਮੇਤ ਇਕ ਗਿ੍ਫ਼ਤਾਰ
ਕਪੂਰਥਲਾ, 6 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਹੈਰੋਇਨ ਬਰਾਮਦਗੀ ਦੇ ਮਾਮਲੇ ਨੂੰ ਲੈ ਕੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਲਾਭ ਸਿੰਘ ਨੇ ਬਿਸ਼ਨਪੁਰ ਅਰਾਈਆਂ ਦੇ ਸ਼ਮਸ਼ਾਨਘਾਟ ਨੇੜੇ ਕਥਿਤ ਦੋਸ਼ੀ ਰਾਹੁਲ ਵਾਸੀ ਨਵਾਂ ਪਿੰਡ ਭੱਠੇ ਨੂੰ ਰੋਕ ਕੇ ਜਦੋਂ ਉਸ ਪਾਸੋਂ ਪੁੱਛਗਿੱਛ ਕੀਤੀ ਤਾਂ ਉਸ ਵਲੋਂ ਸੁੱਟੇ ਗਏ ਲਿਫ਼ਾਫ਼ੇ ਵਿਚੋਂ 6.30 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ |