ਕਪੂਰਥਲਾ, 6 ਸਤੰਬਰ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐੱਸ.ਆਈ. ਕੇਵਲ ਸਿੰਘ ਨੇ ਲੱਖਣ ਕਲਾਂ ਨੇੜੇ ਕਥਿਤ ਦੋਸ਼ੀ ਲਵਪ੍ਰੀਤ ਸਿੰਘ ਵਾਸੀ ਪਿੰਡ ਬਾਦਸ਼ਾਹਪੁਰ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਉਕਤ ਵਿਅਕਤੀ ਵਲੋਂ ਸੁੱਟੇ ਗਏ ਲਿਫ਼ਾਫ਼ੇ ਵਿਚੋਂ 40 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |