26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਅਣਪਛਾਤੇ ਚੋਰ ਘਰ 'ਚੋਂ ਨਕਦੀ, ਗਹਿਣੇ ਤੇ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ

Ad Position 21
No active advertisement
ਅਜੀਤ ਡੈਸਕ 07-09-2025
ਕਪੂਰਥਲਾ, 6 ਸਤੰਬਰ (ਸਡਾਨਾ)-ਇਕ ਘਰ ਅੰਦਰ ਦਾਖਲ ਹੋ ਕੇ ਨਗਦੀ, ਗਹਿਣੇ ਤੇ ਮੋਟਰਸਾਈਕਲ ਚੋਰੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਪਰਮਜੀਤ ਕੌਰ ਵਾਸੀ ਪਿੰਡ ਭੀਲਾ ਨੇ ਦੱਸਿਆ ਕਿ ਬੀਤੀ 4 ਤੇ 5 ਸਤੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਵਿਅਕਤੀ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਸੋਨੇ ਦੇ ਗਹਿਣੇ, ਦੋ ਮੋਬਾਈਲ ਫ਼ੋਨ, ਇਕ ਮੋਟਰਸਾਈਕਲ, 20 ਹਜ਼ਾਰ ਰੁਪਏ ਨਗਦੀ ਤੇ ਹੋਰ ਸਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਕੋਤਵਾਲੀ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਤਹਿਤ ਕੇਸ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਏ.ਐੱਸ.ਆਈ. ਜਸਵਿੰਦਰ ਸਿੰਘ ਵਲੋਂ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਪਿਤਾ ਦਾ ਸਤਿਕਾਰ ਨਾ ਕਰ ਕੇ ਤੁਸੀਂ ਪ੍ਰਭੂ ਦੀ ਖ਼ੁਸ਼ੀ ਪ੍ਰਾਪਤ ਨਹੀਂ ਕਰ ਸਕਦੇ-ਸਾਧਵੀ ਰਿਤੂ <br/> ਅਗਲੀ ਖ਼ਬਰ 40 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ
Ad Position 24