ਕਪੂਰਥਲਾ, 21 ਸਤੰਬਰ (ਸਡਾਨਾ)-ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਕੇਵਲ ਸਿੰਘ ਨੇ ਕਾਂਜਲੀ ਨੇੜੇ ਗਸ਼ਤ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਕਿ ਘਬਰਾ ਕੇ ਮੋਟਰਸਾਈਕਲ ਮੋੜਣ ਸਮੇਂ ਡਿੱਗ ਪਏ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕੀਤਾ ਤੇ ਜਾਂਚ ਦੌਰਾਨ ਉਕਤ ਵਿਅਕਤੀਆਂ ਪਾਸੋਂ 180 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਕਥਿਤ ਦੋਸ਼ੀ ਦਿਲਸ਼ਾਦ ਸਿੰਘ ਤੇ ਜੱਗਾ ਮਸੀਹ ਵਾਸੀਆਨ ਅਜਨਾਲਾ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰਕੇ ਇਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |