11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 22-09-2025
ਸੁਭਾਨਪੁਰ, 21 ਸਤੰਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਐਸ.ਐਚ.ਓ. ਬਿਕਰਮਜੀਤ ਸਿੰਘ ਚੌਹਾਨ ਨੇ ਦੱਸਿਆ ਕਿ ਐਸ.ਆਈ. ਹਰਪਾਲ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦੋਂ ਹਮੀਰਾ ਪੁਲ ਤੋਂ ਥੋੜਾ ਪਿੱਛੇ ਸੀ ਤਾਂ ਇਕ ਵਿਅਕਤੀ ਸਾਹਮਣੇ ਤੋਂ ਆਉਂਦਾ ਦਿਖਾਈ ਦਿੱਤਾ | ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ ਵਿਚੋਂ ਇੱਕ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ ਤੇ ਆਪ ਪਿੱਛੇ ਨੂੰ ਤੇਜ਼ ਕਦਮੀ ਤੁਰ ਪਿਆ | ਕਾਬੂ ਕਰਕੇ ਜਦੋਂ ਨਾਮ ਪਤਾ ਪੁੱਛਿਆ ਤਾਂ ਉਕਤ ਵਿਅਕਤੀ ਨੇ ਆਪਣਾ ਨਾਮ ਸੋਨੂੰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਅਲੀਵਾਲ ਰੋਡ ਤੇਲੀਆਵਾਲ ਥਾਣਾ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੱਸਿਆ | ਉਕਤ ਵਿਅਕਤੀ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਦੋਂ ਜਾਂਚ ਕੀਤੀ ਗਈ ਤਾਂ ਉਸ ਦੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਗਏ ਵਿਅਕਤੀ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਨੌਜਵਾਨ ਕਾਬੂ ਅਗਲੀ ਖ਼ਬਰ ਆਰਜ਼ੀ ਬੰਨ੍ਹ ਦਾ 1500 ਫੁੱਟ ਤੋਂ ਵੱਧ ਹਿੱਸਾ ਦਰਿਆ ਬੁਰਦ ਹੋਇਆ <br/>
Ad Position 24