ਫਗਵਾੜਾ, 21 ਸਤੰਬਰ (ਹਰਜੋਤ ਸਿੰਘ ਚਾਨਾ)-ਸਿਟੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ ਸਿਟੀ ਊਸ਼ਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਜੋ ਪੁਰਾਣਾ ਪਟਵਾਰ ਖਾਨਾ ਨਜ਼ਦੀਕ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਹੈ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਸਹੀਮ ਮੁਹੰਮਦ ਉਰਫ਼ ਛੋਟੂ ਪੁੱਤਰ ਕਾਰੇਮੀਆ ਵਾਸੀ ਪਟੇਲ ਨਗਰ ਬੈਕ ਸਾਈਡ ਸ਼ਮਸ਼ਾਨਘਾਟ ਨੂੰ ਕਾਬੂ ਕੀਤਾ ਹੈ ਤੇ ਉਸ ਪਾਸੋਂ ਨਸ਼ੇ ਦਾ ਸਾਮਾਨ ਬਰਾਮਦ ਕੀਤਾ ਹੈ |