09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਵਰਕਸ਼ਾਪ ਕਰਵਾਈ <br/>

Ad Position 21
No active advertisement
ਅਜੀਤ ਡੈਸਕ 22-09-2025
ਸੁਲਤਾਨਪੁਰ ਲੋਧੀ, 21 ਸਤੰਬਰ (ਥਿੰਦ, ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕੈਰੀਅਰ ਕਾਊਾਲਿੰਗ ਤੇ ਪਲੇਸਮੈਂਟ ਸੈੱਲ ਤੇ ਪੋਸਟ ਗ੍ਰੈਜੂਏਟ ਵਿਭਾਗ ਆਫ਼ ਕਾਮਰਸ ਵਲੋਂ ਵਰਕਸ਼ਾਪ ਕਰਵਾਈ ਗਈ | ਇਹ ਵਰਕਸ਼ਾਪ 'ਨੈਸ਼ਨਲ ਇੰਸਟੀਚਿਊਟ ਆਫ਼ ਸਿਕਿਉਰਿਟੀ ਮਾਰਕੀਟ' ਦੁਆਰਾ 'ਕੋਨਾ ਕੋਨਾ ਸ਼ਿਕਸ਼ਾ ਪ੍ਰੋਜੈਕਟ' ਅਧੀਨ ਨੌਜਵਾਨਾਂ ਲਈ ਵਿੱਤੀ ਸਿੱਖਿਆ ਪ੍ਰੋਗਰਾਮ ਤਹਿਤ ਆਯੋਜਿਤ ਕੀਤੀ ਗਈ | ਇਸ ਵਰਕਸ਼ਾਪ ਦੇ ਰਿਸੋਰਸ ਪਰਸਨ ਡਾ. ਜਸਵਿੰਦਰ ਕੌਰ (ਏ.ਸੀ.ਐੱਸ.) ਸਿਕਿਉਰਿਟੀ ਮਾਰਕੀਟ ਟਰੇਨਰ ਨੇ ਵਿਦਿਆਰਥੀਆਂ ਨੂੰ ਵਿੱਤੀ ਨਿਵੇਸ਼, ਉਸ ਦੀ ਮਹੱਤਤਾ, ਪ੍ਰਾਇਮਰੀ ਮਾਰਕੀਟ, ਸੈਕੰਡਰੀ ਮਾਰਕੀਟ, ਮਿਊਚਲ ਫੰਡਸ ਤੇ ਸਿਕਿਉਰਿਟੀ ਮਾਰਕੀਟ ਵਿਚ ਨਿਵੇਸ਼ ਕਰਨ ਸਬੰਧੀ ਜਾਣਕਾਰੀ ਦਿੱਤੀ | ਇਸ ਵਰਕਸ਼ਾਪ ਵਿਚ 80 ਵਿਦਿਆਰਥੀਆਂ ਨੇ ਭਾਗ ਲਿਆ | ਵਿਦਿਆਰਥੀਆਂ ਨੂੰ ਵਿੱਤੀ ਜਾਣਕਾਰੀ ਦੇ ਨਾਲ-ਨਾਲ ਰੋਜ਼ਗਾਰ ਸਬੰਧੀ ਜਾਗਰੂਕ ਕੀਤਾ ਗਿਆ | ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਡਾ. ਜਸਵਿੰਦਰ ਕੌਰ ਦਾ ਧੰਨਵਾਦ ਕੀਤਾ | ਇਸ ਮੌਕੇ ਕਾਲਜ ਦੇ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਤੇ ਸਕੱਤਰ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਇੰਜ. ਹਰਨਿਆਮਤ ਕੌਰ ਤੇ ਇੰਜ. ਨਿਮਰਤਾ ਕੌਰ ਨੇ ਕਾਮਰਸ ਵਿਭਾਗ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਡਾ. ਮਨੀ ਛਾਬੜਾ, ਪ੍ਰੋ. ਕੋਮਲਪ੍ਰੀਤ ਕੌਰ, ਪੋ੍ਰ. ਇਸ਼ਿਤਾ ਤੇ ਪ੍ਰੋ. ਹਰਪ੍ਰੀਤ ਕੌਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਪ੍ਰਾਈਵੇਟ ਮੈਂਬਰ ਬਿੱਲ ਨੂੰ ਪੇਸ਼ ਕੀਤਾ ਜਾਵੇ- ਸੁਖਪਾਲ ਸਿੰਘ ਖਹਿਰਾ <br/> ਅਗਲੀ ਖ਼ਬਰ ਪਿੰਡ ਮੰਡ ਬੁਤਾਲਾ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਕਪੂਰਥਲਾ ਤੱਕ ਟਰੈਕਟਰ ਮਾਰਚ 26 ਨੂੰ <br/>
Ad Position 24