10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜ਼ਿਲ੍ਹੇ ਦੇ 19 ਹਾਟ ਸਪਾਟ ਪਿੰਡਾਂ ਦੇ ਕਿਸਾਨਾਂ ਨੇ ਪਰਾਲੀ ਨੂੰ ਖੇਤਾਂ 'ਚ ਅੱਗ ਨਾ ਲਾਉਣ ਦਾ ਅਹਿਦ ਲਿਆ <br/>

Ad Position 21
No active advertisement
ਅਜੀਤ ਡੈਸਕ 23-09-2025
ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਮਿਲਾਉਣ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨ ਦੇ ਮਨੋਰਥ ਨਾਲ ਅੱਜ ਕਪੂਰਥਲਾ ਦੀ ਐਸ.ਡੀ.ਐਮ. ਮੇਜਰ ਡਾ. ਇਰਵਿਨ ਕੌਰ, ਭੁਲੱਥ ਦੇ ਐਸ.ਡੀ.ਐਮ. ਡੈਵੀ ਗੋਇਲ ਤੇ ਸੁਲਤਾਨਪੁਰ ਲੋਧੀ ਦੀ ਐਸ.ਡੀ.ਐਮ. ਅਲਕਾ ਕਾਲੀਆ ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਨੇ ਜ਼ਿਲ੍ਹੇ ਦੇ ਹਾਟ ਸਪਾਟ ਪਿੰਡਾਂ ਦਾ ਦੌਰਾ ਕੀਤਾ | ਇਨ੍ਹਾਂ ਅਧਿਕਾਰੀਆਂ ਨੇ ਵੱਖ ਵੱਖ ਪਿੰਡਾਂ ਵਿਚ ਜਾ ਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਖੇਤਾਂ ਵਿਚ ਸਾੜਣ ਦੀ ਬਜਾਏ, ਉਸ ਨੂੰ ਖੇਤਾਂ ਵਿਚ ਮਿਲਾਉਣ | ਇਸ ਮਕਸਦ ਲਈ ਇਨ ਸੀਟੂ ਤੇ ਐਕਸ ਸੀਟੂ ਗਤੀਵਿਧੀਆਂ ਨੂੰ ਅਮਲ ਵਿਚ ਲਿਆਂਦਾ ਜਾਵੇ | ਇਸ ਤੋਂ ਇਲਾਵਾ ਬੇਲਰ ਰਾਹੀਂ ਗੱਠਾਂ ਬਣਾ ਕੇ ਖੇਤਾਂ ਵਿਚੋਂ ਚੁੱਕਣ ਦਾ ਪ੍ਰਬੰਧ ਕੀਤਾ ਜਾਵੇ | ਪਿੰਡਾਂ ਦੇ ਲੋਕਾਂ ਨੇ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿਚ ਇਸ ਵਾਰ ਪਰਾਲੀ ਨੂੰ ਖੇਤਾਂ ਵਿਚ ਨਾ ਸਾੜਣ ਦਾ ਅਹਿਦ ਲਿਆ | ਇੱਥੇ ਵਰਨਣਯੋਗ ਹੈ ਕਿ ਐਸ.ਡੀ.ਐਮ. ਕਪੂਰਥਲਾ ਨੇ ਸ਼ਾਹਪੁਰ ਡੋਗਰਾ, ਮਿੱਠੜਾ, ਪ੍ਰਵੇਜ਼ ਨਗਰ, ਦੇਸਲ, ਫ਼ਜ਼ਲਾਬਾਦ, ਪੱਡੇ, ਰੰਧਾਵਾ ਤੇ ਭਵਾਨੀਪੁਰ, ਐਸ.ਡੀ.ਐਮ. ਭੁਲੱਥ ਨੇ ਖੱਸਣ, ਮੰਡ ਰਾਏਪੁਰ, ਚੱਕ, ਨੰਗਲ ਲੁਬਾਣਾ, ਬੇਗੋਵਾਲ, ਕਰਨੈਲ ਗੰਜ ਤੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਨੇ ਮੋਖੇ, ਜੈਨਪੁਰ, ਤਰਫ਼ ਬਹਿਬਲ ਬਹਾਦਰ, ਸ਼ੇਰਪੁਰ ਡੋਗਰਾਂ ਤੇ ਨੂਰੋਵਾਲ ਵਿਖੇ ਲੋਕਾਂ ਨਾਲ ਮੀਟਿੰਗਾਂ ਕੀਤੀਆਂ | ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਵਿਚ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਦਿੱਤੀ ਗਈ ਮਸ਼ੀਨਰੀ, ਸਟਰਾਅ ਰੀਪਰ, ਬੇਲਰ, ਮਲਚਰ ਆਦਿ ਦੀ ਵਰਤੋਂ ਕਰਨ ਤੇ ਸਾਹਿਕਾਰਤਾ ਵਿਭਾਗ ਦੇ ਇੰਸਪੈਕਟਰ ਇੰਦਰਬੀਰ ਸਿੰਘ ਨੇ ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਦਿੱਤੀ ਜਾ ਰਹੀ ਮਸ਼ੀਨਰੀ ਬਾਰੇ ਵੀ ਜਾਣਕਾਰੀ ਦਿੱਤੀ | ਇੱਥੇ ਵਰਨਣਯੋਗ ਹੈ ਕਿ ਬੀਤੇ ਦਿਨ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਵੱਖ-ਵੱਖ ਸਬ ਡਵੀਜ਼ਨ ਦੇ ਐਸ.ਡੀ.ਐਮ. ਨੂੰ 27 ਹਾਟ ਸਪੋਟ ਪਿੰਡਾਂ ਦਾ ਦੌਰਾ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਤੇ ਇਨ੍ਹਾਂ ਵਿਚੋਂ 19 ਪਿੰਡਾਂ ਦੇ ਕਿਸਾਨਾਂ ਨੇ ਪਰਾਲੀ ਦੇ ਨਿਪਟਾਰੇ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠਾਂ ਦੀ ਲੜੀ ਸ਼ੁਰੂ-ਬਾਬਾ ਮਨਜੀਤ ਸਿੰਘ ਬੇਦੀ <br/> ਅਗਲੀ ਖ਼ਬਰ ਮੇਨ ਬਾਜ਼ਾਰ ਪੱਤੀ ਸੁਲਤਾਨ ਦੀ ਵਿਖੇ ਰਾਮ ਲੀਲ੍ਹਾ ਪੰਡਾਲ ਦੇ ਨਜ਼ਦੀਕ ਲੱਗੇ ਕੂੜੇ ਦੇ ਢੇਰ
Ad Position 24