10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਨਗਰ ਨਿਗਮ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਸ਼ਹਿਰ 'ਚੋਂ ਕੂੜਾ ਚੁੱਕਣ ਸਮੇਤ ਹੋਰ ਸਾਰੇ ਕੰਮ ਹੋਏ ਠੱਪ

Ad Position 21
No active advertisement
ਅਜੀਤ ਡੈਸਕ 23-09-2025
ਕਪੂਰਥਲਾ, 22 ਸਤੰਬਰ (ਅਮਰਜੀਤ ਕੋਮਲ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਆਪਣੀਆਂ 31 ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜ੍ਹਤਾਲ ਦੇ 7ਵੇਂ ਦਿਨ ਮੁਲਾਜ਼ਮਾਂ ਨੇ ਨਿਗਮ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਮੁਲਾਜ਼ਮਾਂ ਦੀ ਹੜ੍ਹਤਾਲ ਕਾਰਨ ਸ਼ਹਿਰ ਵਿਚੋਂ ਕੂੜਾ ਚੁੱਕਣ ਤੋਂ ਇਲਾਵਾ ਨਿਗਮ ਨਾਲ ਸਬੰਧਿਤ ਸਾਰੇ ਕੰਮ ਬਿਲਕੁੱਲ ਠੱਪ ਹੋ ਕੇ ਰਹਿ ਗਏ ਹਨ, ਜਿਸ ਕਾਰਨ ਲੋਕਾਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਨਗਰ ਨਿਗਮ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਕਦੇ ਵੀ ਗੰਭੀਰਤਾ ਨਾਲ ਨਹੀਂ ਲਿਆ ਤੇ ਸਿੱਟੇ ਵਜੋਂ ਕਈ ਵਰ੍ਹੇ ਬੀਤ ਜਾਣ ਦੇ ਬਾਵਜੂਦ ਵੀ ਸੀਵਰਮੈਨਾਂ, ਸਫ਼ਾਈ ਸੇਵਕਾਂ ਤੇ ਨਿਗਮ ਵਿਚ ਪਈਆਂ ਹੋਰ ਖ਼ਾਲੀ ਥਾਵਾਂ ਲਈ ਭਰਤੀ ਨਹੀਂ ਹੋ ਸਕੀ ਤੇ ਨਾ ਹੀ ਨਗਰ ਨਿਗਮ ਦਾ ਹਾਊਸ ਸ਼ਹਿਰ ਦਾ ਕੂੜਾ ਸੁੱਟਣ ਲਈ ਲੋੜੀਂਦੇ ਡੰਪ ਦਾ ਪ੍ਰਬੰਧ ਕਰ ਸਕਿਆ ਹੈ ਤੇ ਹੁਣ ਸਿਆਸੀ ਪਾਰਟੀਆਂ ਦੇ ਆਗੂ ਇਕ ਦੂਜੇ ਵਿਰੁੱਧ ਦੂਸ਼ਣਬਾਜ਼ੀ ਕਰਕੇ ਸਿਆਸੀ ਰੋਟੀਆਂ ਸੇਕ ਰਹੇ ਹਨ, ਪਰ ਹੜ੍ਹਤਾਲ 'ਤੇ ਬੈਠੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕਿਸੇ ਨੇ ਕੋਈ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੇ | ਨਰਾਤਿਆਂ, ਰਾਮ ਲੀਲਾ, ਦੁਸਹਿਰਾ ਤੇ ਹੋਰ ਤਿਉਹਾਰਾਂ ਨੂੰ ਮੁੱਖ ਰੱਖਦਿਆਂ ਅੱਜ ਉਨ੍ਹਾਂ ਵਪਾਰ ਮੰਡਲ ਦੇ ਚੇਅਰਮੈਨ ਚੇਤਨ ਸੂਰੀ, ਗਊਸ਼ਾਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਕੇਸ਼ ਚੋਪੜਾ, ਰਾਮ ਲੀਲਾ ਕਮੇਟੀ ਦੇ ਆਗੂ ਰਜੇਸ਼ ਸੂਰੀ ਤੇ ਧੀਰਜ ਬਜਾਜ ਦੇ ਨਾਲ ਜਾ ਕੇ ਸਤਨਰਾਇਣ ਮੰਦਿਰ ਦੇ ਨੇੜੇ, ਸ਼ਾਲੀਮਾਰ ਬਾਗ ਤੇ ਰੇਲਵੇ ਰੋਡ 'ਤੇ ਜਿੱਥੇ ਹਰ ਵਰ੍ਹੇ ਰਾਮ ਲੀਲਾ ਕਰਵਾਈ ਜਾਂਦੀ ਹੈ, ਇਨ੍ਹਾਂ ਥਾਵਾਂ ਵਿਚ ਕੂੜੇ ਦੇ ਢੇਰ ਇਕੱਠੇ ਕਰਵਾ ਦਿੱਤੇ ਹਨ ਤਾਂ ਜੋ ਲੋਕਾਂ ਨੂੰ ਆਵਾਜਾਈ ਲਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਗੋਪਾਲ ਥਾਪਰ ਨੇ ਸਪਸ਼ਟ ਕੀਤਾ ਕਿ ਸਾਡਾ ਸੰਘਰਸ਼ ਪੰਜਾਬ ਸਰਕਾਰ ਵਿਰੁੱਧ ਹੈ ਤੇ ਉਹ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਅਰਸੇ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਹਾਲ ਹੀ ਵਿਚ ਸ਼ਹਿਰ ਵਿਚੋਂ ਸਫ਼ਾਈ ਦਾ ਕੰਮ ਦਿੱਲੀ ਦੀ ਇਕ ਕੰਪਨੀ ਨੂੰ ਸੌਂਪਿਆ ਜਾ ਰਿਹਾ ਹੈ, ਜਿਸ ਦੇ ਵਿਰੋਧ ਵਿਚ ਉਹ ਅਣਮਿਥੇ ਸਮੇਂ ਲਈ ਧਰਨਾ ਲਗਾਉਣ ਲਈ ਮਜ਼ਬੂਰ ਹੋਏ ਹਨ | ਧਰਨੇ ਵਿਚ ਨਿਗਮ ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ |
ਹੜਤਾਲ 'ਤੇ ਬੈਠੇ ਮੁਲਾਜ਼ਮ ਸ਼ਹਿਰ 'ਚੋਂ ਕੂੜਾ ਚੁੱਕਣ ਦੇ ਕੰਮ ਵਿਚ ਰੁਕਾਵਟ ਨਾ ਬਣਨ-ਕੁਲਵੰਤ ਕੌਰ, ਰਾਹੁਲ ਕੁਮਾਰ, ਵਿਨੋਦ ਸੂਦ
ਕਪੂਰਥਲਾ, (ਅਮਰਜੀਤ ਕੋਮਲ)-ਨਗਰ ਨਿਗਮ ਦੀ ਮੇਅਰ ਕੁਲਵੰਤ ਕੌਰ, ਸੀਨੀਅਰ ਡਿਪਟੀ ਮੇਅਰ ਰਾਹੁਲ ਕੁਮਾਰ, ਡਿਪਟੀ ਮੇਅਰ ਵਿਨੋਦ ਸੂਦ, ਬਲਾਕ ਕਾਂਗਰਸ ਸ਼ਹਿਰੀ ਕਪੂਰਥਲਾ ਦੇ ਪ੍ਰਧਾਨ ਦੀਪਕ ਸਲਵਾਨ ਨੇ ਕਿਹਾ ਕਿ ਸ਼ਹਿਰ ਵਿਚ ਕੂੜੇ ਦੇ ਢੇਰ ਲੱਗਣ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਦੇ ਹੜ੍ਹਤਾਲ 'ਤੇ ਬੈਠੇ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸ਼ਹਿਰ ਵਿਚੋਂ ਕੂੜਾ ਚੁੱਕਣ ਦੇ ਕੰਮ ਵਿਚ ਰੁਕਾਵਟ ਨਾ ਬਣਨ | ਉਨ੍ਹਾਂ ਕਿਹਾ ਕਿ ਜੇਕਰ ਹੜਤਾਲੀ ਮੁਲਾਜ਼ਮਾਂ ਨੇ ਲੋਕ ਹਿਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਹਿਯੋਗ ਨਾ ਦਿੱਤਾ ਤਾਂ ਉਹ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਸ਼ਹਿਰ ਵਿਚੋਂ ਕੂੜਾ ਚੁੱਕਣ ਲਈ ਰੂਪ ਰੇਖਾ ਉਲੀਕਣਗੇ | ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿਉਹਾਰਾਂ ਦੇ ਦਿਨ ਆ ਰਹੇ ਹਨ, ਸ਼ਹਿਰ ਵਿਚ ਕੂੜੇ ਦੇ ਢੇਰ ਲੱਗਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਕਮਿਸ਼ਨਰ ਦੀ ਮੌਜੂਦਗੀ ਵਿਚ ਉਨ੍ਹਾਂ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਸੀ ਕਿ ਅਸੀਂ ਉਨ੍ਹਾਂ ਦੀਆਂ ਮੰਗਾਂ ਦਾ ਪੂਰਾ ਸਮਰਥਨ ਕਰਦੇ ਹਾਂ, ਪਰ ਜਿੱਥੋਂ ਤੱਕ ਸ਼ਹਿਰ ਵਿਚ ਕੂੜੇ ਦਾ ਸਵਾਲ ਹੈ, ਉਸ ਦੇ ਨਿਪਟਾਰੇ ਲਈ ਸਾਨੂੰ ਸਹਿਯੋਗ ਦਿੱਤਾ ਜਾਵੇ, ਪ੍ਰੰਤੂ ਸੰਗਠਨ ਦੇ ਪ੍ਰਧਾਨ ਵਲੋਂ ਇਸ ਦਾ ਵਿਰੋਧ ਕੀਤੇ ਜਾਣ ਕਾਰਨ ਪਿਛਲੇ ਦਿਨਾਂ ਤੋਂ ਸ਼ਹਿਰ ਵਿਚ ਕੂੜੇ ਦੇ ਵੱਧ ਰਹੇ ਢੇਰਾਂ ਕਾਰਨ ਲੋਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਸ਼ਹਿਰ ਵਾਸੀਆਂ ਦੀਆਂ ਵੱਧ ਰਹੀਆਂ ਮੁਸ਼ਕਲਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਨਾਲ ਸਬੰਧਿਤ ਨਗਰ ਕੌਂਸਲਰਾਂ ਤੇ ਕਾਂਗਰਸ ਆਗੂਆਂ ਦੇ ਸਹਿਯੋਗ ਨਾਲ ਸ਼ਹਿਰ ਵਿਚੋਂ ਕੂੜਾ ਚੁੱਕਣ ਦੀ ਜ਼ਿੰਮੇਵਾਰੀ ਪਿਛਲੇ ਦਿਨੀਂ ਚੁੱਕੀ ਸੀ ਤੇ ਇਹ ਫ਼ੈਸਲਾ ਲਿਆ ਗਿਆ ਸੀ ਕਿ ਜਿੰਨੀ ਦੇਰ ਤੱਕ ਨਗਰ ਨਿਗਮ ਕੂੜਾ ਚੁੱਕਣ ਤੱਕ ਕੋਈ ਸਥਾਈ ਪ੍ਰਬੰਧ ਨਹੀਂ ਕਰਦੀ, ਉਨੀ ਦੇਰ ਤੱਕ ਉਹ ਆਪਣੇ ਸਾਥੀਆਂ ਦੇ ਸਹਿਯੋਗ ਨਾਲ ਸ਼ਹਿਰ ਦਾ ਕੂੜਾ ਚੁੱਕਣਗੇ ਤੇ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਤੋਂ ਬਾਅਦ ਉਨ੍ਹਾਂ 9 ਦਿਨ ਸ਼ਹਿਰ ਵਿਚੋਂ ਕੂੜੇ ਦੇ ਨਿਪਟਾਰੇ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਹੋਇਆ ਸੀ, ਪਰ ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ (ਬਾਕੀ ਸਫ਼ਾ 7 'ਤੇ)

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਵਿਚ ਬਿਜਲੀ ਦੇ ਵਾਰ-ਵਾਰ ਕੱਟ ਲੱਗਣ ਕਾਰਨ ਆੜ੍ਹਤੀਏ ਤੇ ਮਜ਼ਦੂਰ ਪ੍ਰੇਸ਼ਾਨ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਵਲੋਂ ਰਾਹਤ ਕਾਰਜ ਨਿਰੰਤਰ ਜਾਰੀ ਰੱਖੇ ਜਾਣਗੇ-ਐੱਚ.ਐੱਸ. ਵਾਲੀਆ <b...
Ad Position 24