11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦਾ ਬੀ.ਏ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 23-09-2025
ਕਪੂਰਥਲਾ, 22 ਸਤੰਬਰ (ਵਿ.ਪ੍ਰ.)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਦਾ ਬੀ.ਏ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰੀਖਿਆ ਵਿਚ ਬੀ.ਏ. ਚੌਥਾ ਸਮੈਸਟਰ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਕਾਲਜ ਵਿਚੋਂ ਪਹਿਲਾ, ਅਮਨਦੀਪ ਕੌਰ ਨੇ ਦੂਜਾ ਤੇ ਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਸਿਰਫ਼ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਨਹੀਂ, ਸਗੋਂ ਕਾਲਜ ਦੇ ਅਧਿਆਪਕਾਂ ਦੀ ਲਗਨ ਤੇ ਮਾਪਿਆਂ ਦੇ ਸਹਿਯੋਗ ਸਦਕਾ ਸੰਭਵ ਹੋਇਆ ਹੈ | ਉਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ਵਿਚ ਅਣਪਛਾਤਾ ਵਿਅਕਤੀ ਗੰਭੀਰ ਜ਼ਖ਼ਮੀ <br/> ਅਗਲੀ ਖ਼ਬਰ ਬਿਨਾਂ ਆਈਲੈਟਸ ਅਤੇ ਇੰਟਰਵਿਊ ਤੋਂ ਇੰਗਲੈਂਡ ਦਾ ਸਟੱਡੀ ਵੀਜ਼ਾ ਪ੍ਰਾਪਤ ਕਰੋ <br/>
Ad Position 24