11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੜਕ ਹਾਦਸੇ ਵਿਚ ਅਣਪਛਾਤਾ ਵਿਅਕਤੀ ਗੰਭੀਰ ਜ਼ਖ਼ਮੀ <br/>

Ad Position 21
No active advertisement
ਅਜੀਤ ਡੈਸਕ 23-09-2025
ਕਪੂਰਥਲਾ, 22 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸੜਕ ਹਾਦਸੇ ਵਿਚ ਜ਼ਖਮੀ ਇਕ ਅਣਪਛਾਤੇ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ ਵਿਚ ਰਾਹਗੀਰਾਂ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਮੋਇਨ ਮੁਹੰਮਦ ਨੇ ਦੱਸਿਆ ਕਿ ਕਚਿਹਰੀ ਨੇੜੇ ਕਿਸੇ ਅਣਪਛਾਤੇ ਵਾਹਨ ਦੀ ਫੇਟ ਵੱਜਣ ਕਾਰਨ ਗੰਭੀਰ ਰੂਪ ਵਿਚ ਜ਼ਖਮੀ ਹੋਏ ਵਿਅਕਤੀ ਨੂੰ ਕੁੱਝ ਰਾਹਗੀਰ ਸਿਵਲ ਹਸਪਤਾਲ ਤੇ ਐਮਰਜੈਂਸੀ ਵਾਰਡ ਵਿਚ ਲੈ ਕੇ ਆਏ ਸਨ ਜੋ ਕਿ ਬੇਹੋਸ਼ੀ ਦੀ ਹਾਲਤ ਵਿਚ ਸੀ | ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਜ਼ਖਮੀ ਵਿਅਕਤੀ ਦੀ ਸੜਕ ਹਾਦਸੇ ਵਿਚ ਇਕ ਲੱਤ ਟੁੱਟੀ ਚੁੱਕ ਸੀ ਤੇ ਸਿਰ 'ਤੇ ਵੀ ਗੰਭੀਰ ਸੱਟਾਂ ਹਨ | ਉਨ੍ਹਾਂ ਦੱਸਿਆ ਕਿ ਜ਼ਖਮੀ ਵਿਅਕਤੀ ਕੋਲੋਂ ਕੋਈ ਸ਼ਨਾਖ਼ਤੀ ਕਾਰਡ ਨਾ ਮਿਲਣ ਕਾਰਨ ਉਸਦੀ ਪਹਿਚਾਣ ਨਹੀਂ ਹੋ ਸਕੀ | ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਜਾਣ ਲਈ ਵਿਆਹ ਕਰਕੇ ਗਹਿਣੇ ਤੇ ਪੈਸੇ ਹੜੱਪਣ ਸੰਬੰਧੀ ਤਿੰਨ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦਾ ਬੀ.ਏ ਸਮੈਸਟਰ ਚੌਥਾ ਦਾ ਨਤੀਜਾ ਰਿਹਾ ਸ਼ਾਨਦਾਰ <br/>
Ad Position 24