10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜ਼ਿਲ੍ਹੇ ਦੀਆਂ ਮੰਡੀਆਂ ਵਿਚ ਖ਼ਰੀਦ ਏਜੰਸੀਆਂ ਨੇ 3194 ਮੀਟਰਿਕ ਟਨ ਝੋਨਾ ਖ਼ਰੀਦਿਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਕਪੂਰਥਲਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ 3908 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ 'ਚੋਂ ਸਰਕਾਰੀ ਖ਼ਰੀਦ ਏਜੰਸੀਆਂ ਨੇ 3194 ਮੀਟਰਿਕ ਟਨ ਝੋਨਾ ਖ਼ਰੀਦਿਆ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਪਨਗਰੇਨ ਨੇ 1372 ਮੀਟਰਿਕ ਟਨ, ਮਾਰਕਫੈੱਡ ਨੇ 1124 ਮੀਟਰਿਕ ਟਨ, ਪਨਸਪ ਨੇ 421 ਮੀਟਰਿਕ ਟਨ, ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 157 ਮੀਟਰਿਕ ਟਨ ਤੇ ਵਪਾਰੀਆਂ ਨੇ 120 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ 42 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਤੇ ਇਨ੍ਹਾਂ ਮੰਡੀਆਂ ਵਿਚ ਢੁਕਵਾਂ ਬਾਰਦਾਨਾ ਵੀ ਮੌਜੂਦ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ 8.20 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਰੱਖਿਆ ਗਿਆ ਹੈ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚੋਂ ਆ ਰਹੇ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਦੇ ਨਾਲ ਨਾਲ ਸਬੰਧਿਤ ਕਿਸਾਨਾਂ ਨੂੰ ਉਨ੍ਹਾਂ ਦੀ ਖ਼ਰੀਦੀ ਗਈ ਜਿਨਸ ਦੀ ਅਦਾਇਗੀ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ | ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ 17 ਪ੍ਰਤੀਸ਼ਤ ਨਮੀ ਦੀ ਮਾਤਰਾ ਵਾਲਾ ਸੁੱਕਾ ਝੋਨਾ ਹੀ ਮੰਡੀ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਝੋਨਾ ਵੇਚਣ ਲਈ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਗਿਰਦਾਵਰੀਆਂ ਜਲਦ ਕਰਵਾਉਣ ਸੰਬੰਧੀ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਦਿੱਤਾ ਤਹਿਸੀਲਦਾਰ ਭੁਲੱਥ ਨੰੂ ਮੰਗ ਪੱਤਰ <b...
Ad Position 24