10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕੇਂਦਰੀ ਜੇਲ੍ਹ ਵਿਚ ਬੰਦ ਕੈਦੀ ਦੀ ਸਿਹਤ ਵਿਗੜਨ ਕਾਰਨ ਹੋਈ ਮੌਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਕਪੂਰਥਲਾ, 23 ਸਤੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਵਿਚ ਸਜ਼ਾ ਭੁਗਤ ਰਹੇ ਇਕ ਕੈਦੀ ਦੀ ਸਿਹਤ ਵਿਗੜਨ ਕਾਰਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਕਰਮਚਾਰੀ ਨੇ ਦੱਸਿਆ ਕਿ ਰਾਜ ਕੁਮਾਰ ਉਰਫ਼ ਰਾਜੂ ਪੁੱਤਰ ਅੰਮਿ੍ਤਪਾਲ ਵਾਸੀ ਮੁਹੱਲਾ ਅਰਫਵਾਲਾ ਜੋ ਕਿ ਕਿਸੇ ਜ਼ਬਰ ਜਨਾਹ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਸੀ | ਉਸ ਦੀ ਹਾਲਤ ਖ਼ਰਾਬ ਹੋਣ 'ਤੇ ਅੱਜ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਵਲੋਂ ਉਸ ਨੂੰ ਮਿ੍ਤਕ ਐਲਾਨ ਦਿੱਤਾ ਅਤੇ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਕੇ ਥਾਣਾ ਕੋਤਵਾਲੀ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਲੜਕੀ ਦੀ ਭੇਦਭਰੇ ਹਾਲਾਤ 'ਚ ਹੋਈ ਮੌਤ ਦੇ ਸੰਬੰਧ 'ਚ ਪਰਿਵਾਰਿਕ ਮੈਂਬਰਾਂ ਨੇ ਇਨਸਾਫ਼ ਦੀ ਮੰਗ ਲਈ ਰੋਸ ਪ੍ਰਗਟਾਇ... ਅਗਲੀ ਖ਼ਬਰ ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ
Ad Position 24