ਭੁਲੱਥ, 23 ਸਤੰਬਰ (ਮੇਹਰ ਚੰਦ ਸਿੱਧੂ)-ਥਾਣਾ ਭੁਲੱਥ ਦੇ ਐੱਸ.ਐੱਚ.ਓ. ਰਣਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਵਿਰੋਧੀ ਮੁਹਿੰਮ ਤਹਿਤ ਸਰਗਰਮੀ ਵਰਤਦੇ ਹੋਏ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਮੁਹੱਲਾ ਬਾਦਲਪੁਰ ਭੁਲੱਥ ਦੇ ਨਜ਼ਦੀਕ ਪੁੱਜੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਮੀਨਾ ਪਤਨੀ ਲੇਟ ਬਿਕਰਮਜੀਤ ਸਿੰਘ ਵਾਸੀ ਮੁਹੱਲਾ ਬਾਦਲਪੁਰ ਜੋ ਕਿ ਨਸ਼ੇ ਦੇ ਕੈਪਸੂਲ ਵੇਚਦੀ ਹੈ ਤੇ ਇਸ ਸਮੇਂ ਬਾਦਲਪੁਰ ਦੇ ਸ਼ਮਸ਼ਾਨਘਾਟ ਦੇ ਗੇਟ ਅੱਗੇ ਖੜੀ ਹੈ, ਜਦੋਂ ਪੁਲਿਸ ਪਾਰਟੀ ਵਲੋਂ ਮੁਖ਼ਬਰ ਦੀ ਇਤਲਾਹ ਅਨੁਸਾਰ ਦੱਸੀ ਹੋਈ ਜਗ੍ਹਾ 'ਤੇ ਜਾ ਕੇ ਔਰਤ ਨੂੰ ਕਾਬੂ ਕੀਤਾ ਤਾਂ ਉਸ ਪਾਸੋਂ 50 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ | ਉਕਤ ਔਰਤ ਖ਼ਿਲਾਫ਼ ਥਾਣਾ ਭੁਲੱਥ ਵਿਖੇ ਮੁਕੱਦਮਾ ਦਰਜ ਕੀਤਾ ਗਿਆ |