11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਲਾਇਲਪੁਰ ਖ਼ਾਲਸਾ ਕਾਲਜ ਦਾ ਬੀ.ਸੀ.ਏ. ਚੌਥੇ ਸਮੈਸਟਰ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਕਪੂਰਥਲਾ, 23 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਦਾ ਬੀ.ਸੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਨਤੀਜੇ ਵਿਚ 2 ਵਿਦਿਆਰਥਣਾਂ ਅਮਨਪ੍ਰੀਤ ਕੌਰ ਤੇ ਵਰਨਪ੍ਰੀਤ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਇਆ | ਉਨ੍ਹਾਂ ਕਿਹਾ ਕਿ ਬੀ.ਸੀ.ਏ. ਦੀ ਵਿਦਿਆਰਥਣ ਅਮਨਪ੍ਰੀਤ ਕੌਰ ਤੇ ਵਰਨਪ੍ਰੀਤ ਕੌਰ ਨੇ ਕਾਲਜ ਵਿਚੋਂ ਪਹਿਲਾ, ਗੁਰਲੀਨ ਕੌਰ ਨੇ ਦੂਜਾ ਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਕਾਲਜ ਦੀ ਗਵਰਨਿੰਗ ਕੌਂਸਲ ਦੀ ਪ੍ਰਧਾਨ ਬੀਬੀ ਬਲਬੀਰ ਕੌਰ ਨੇ ਕਾਲਜ ਦੀਆਂ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਵਿਭਾਗ ਦੀ ਮੁਖੀ ਪ੍ਰੋ. ਦਮਨਜੀਤ ਕੌਰ ਤੇ ਵਿਭਾਗ ਦੇ ਸਾਰੇ ਅਧਿਆਪਕ ਬੀ.ਸੀ.ਏ. ਚੌਥੇ ਸਮੈਸਟਰ ਦੇ ਸ਼ਾਨਦਾਰ ਨਤੀਜੇ ਲਈ ਵਧਾਈ ਦੇ ਪਾਤਰ ਹਨ, ਜਿਨ੍ਹਾਂ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਇੰਡੀਅਨ ਰੇਲਵੇ ਇੰਪਲਾਈਜ਼ ਫੈਡਰੇਸ਼ਨ ਦਾ ਦੋ ਰੋਜ਼ਾ ਕੌਮੀ ਮਹਾਂ ਸੰਮੇਲਨ ਸਮਾਪਤ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਪਿੰਡ ਬਾਘੂਵਾਲ ਤੇ ਕੰਮੇਵਾਲ ਦੇ ਲੋਕਾਂ ਨੂੰ ਕਣਕ ਦਾ ਬੀਜ, ਖਾਦ ਤੇ ਡੀਜ਼ਲ ਮੁਹੱਈਆ ਕਰਵਾਇਆ ਜਾਵੇਗਾ-ਬ...
Ad Position 24