ਫਗਵਾੜਾ, 23 ਸਤੰਬਰ (ਚਾਨਾ)-ਸਤਨਾਮਪੁਰਾ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਹਰਦਾਸਪੁਰ ਰੋਡ ਲਾਗਿਉਂ ਅਵਿਨਾਸ਼ ਉਰਫ਼ ਗੋਲੂ ਪੁੱਤਰ ਨੰਦ ਲਾਲ ਵਾਸੀ ਹਦੀਆਬਾਦ ਨੂੰ ਕਾਬੂ ਕਰਕੇ ਉਸ ਪਾਸੋਂ ਨਸ਼ਾ ਕਰਨ ਵਾਲਾ ਸਾਮਾਨ ਬਰਾਮਦ ਕੀਤਾ ਹੈ |