07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੰਤ ਸੀਚੇਵਾਲ ਵਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ- ਐਡਵੋਕੇਟ ਨਈਮ ਖ਼ਾਨ <br/>

Ad Position 21
No active advertisement
ਅਜੀਤ ਡੈਸਕ 25-09-2025

ਡਡਵਿੰਡੀ, 24 ਸਤੰਬਰ (ਦਿਲਬਾਗ ਸਿੰਘ ਝੰਡ)-ਹੜ੍ਹ ਦੇ ਕਾਰਨ ਜਿੱਥੇ ਪੂਰੇ ਪੰਜਾਬ ਵਿਚ ਦਰਿਆਵਾਂ ਦੇ ਨਾਲ ਲੱਗਦੇ ਕਿਸਾਨਾਂ ਦੀ ਫ਼ਸਲਾਂ ਬਰਬਾਦ ਹੋ ਚੁੱਕੀਆਂ ਹਨ ਉੱਥੇ ਨਾਲ ਹੀ ਖੇਤਾਂ ਵਿਚ ਰੇਤ ਪੈ ਜਾਣ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਹੋਰ ਵੱਧ ਚੁੱਕੀਆਂ ਹਨ | ਪ੍ਰਭਾਵਿਤ ਲੋਕਾਂ ਤੇ ਕਿਸਾਨਾਂ ਦੀ ਮਦਦ ਲਈ ਹਰ ਵਰਗ ਵੱਧ ਚੜ ਕੇ ਅੱਗੇ ਆ ਰਹੀਆਂ ਹਨ ਤੇ ਮੁਸਲਿਮ ਭਾਈਚਾਰਾ ਵੀ ਇਸ ਵਿਚ ਵੱਧ ਚੜ ਕੇ ਯੋਗਦਾਨ ਪਾ ਰਿਹਾ ਹੈ | ਇਸੇ ਤਹਿਤ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਮੁਸਲਿਮ ਸੰਗਠਨ ਪੰਜਾਬ ਦੇ ਪ੍ਰਧਾਨ ਐਡਵੋਕੇਟ ਨਈਮ ਖ਼ਾਨ ਦੀ ਪ੍ਰਧਾਨਗੀ ਹੇਠ ਬੀਬੀ ਪੀਰੋ ਵਾਲੀ ਮਸਜਿਦ ਕਪੂਰਥਲਾ ਦੇ ਇਮਾਮ ਮੌਲਾਨਾ ਅਮਾਨੁੱਲਾ ਦੀ ਅਗਵਾਈ ਵਿਚ ਮੁਸਲਿਮ ਭਾਈਚਾਰੇ ਦੇ ਵਫ਼ਦ ਨੇ ਉਨ੍ਹਾਂ ਨੂੰ ਖੇਤਾਂ ਵਿਚੋਂ ਮਿੱਟੀ ਚੁੱਕਣ ਲਈ ਡੀਜ਼ਲ ਵਾਸਤੇ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ | ਇਸ ਦੌਰਾਨ ਪਿੰਡ ਡੱਲਾ ਵਿਖੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਲਈ ਬੂਟੇ ਵੀ ਲਗਾਏ ਗਏ | ਇਸ ਮੌਕੇ ਐਡਵੋਕੇਟ ਨਈਮ ਖ਼ਾਨ ਨੇ ਕਿਹਾ ਕਿ ਹਰੇਕ ਵਰਗ ਨੂੰ ਇਸ ਆਫ਼ਤ ਦੀ ਘੜੀ ਵਿਚ ਕਿਸਾਨਾਂ ਦੀ ਬਾਂਹ ਫੜਨੀ ਚਾਹੀਦੀ ਹੈ ਕਿਉਂਕਿ ਇਹ ਕਿਸਾਨ ਦਿਨ ਰਾਤ ਇੱਕ ਕਰਕੇ ਦੇਸ਼ ਵਾਸਤੇ ਅਨਾਜ ਪੈਦਾ ਕਰਦੇ ਹਨ | ਹੁਣ ਜਿੱਥੇ ਇਨ੍ਹਾਂ ਦੀਆਂ ਫ਼ਸਲਾਂ ਬਰਬਾਦ ਹੋ ਚੁੱਕੀਆਂ ਹਨ, ਉੱਥੇ ਹੀ ਖੇਤਾਂ ਵਿਚ ਰੇਤ ਪੈ ਜਾਣ ਕਾਰਨ ਇਨ੍ਹਾਂ ਨੂੰ ਦੋਹਰੀ ਮਾਰ ਪਈ ਹੈ | ਇਸ ਮੌਕੇ ਸੰਤ ਸੀਚੇਵਾਲ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਇਨਸਾਨੀਅਤ ਉਹੀ ਹੈ ਜੋ ਕਿ ਮੁਸ਼ਕਿਲ ਦੀ ਘੜੀ ਵਿਚ ਇੱਕ ਦੂਜੇ ਦੀ ਬਾਂਹ ਫੜੀ ਜਾਵੇ | ਇਸ ਮੌਕੇ ਇਸ਼ਤਿਆਕ ਖ਼ਾਨ, ਸ਼ਾਹਿਦ ਨਬੀ, ਮਨਸੂਰ ਅਲੀ, ਅਸਜਦ ਖ਼ਾਨ, ਸਿਕੰਦਰ ਸ਼ੇਖ, ਅਲੀ, ਸਮੀਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਖ਼ਰਾਬ ਹੋਣ ਕਾਰਨ ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਦੀ ਮੌਤ <br/> ਅਗਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਮਜ਼ਦੂਰਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਵੇ-ਰੱਕੜ, ਮਾਹੀ
Ad Position 24