07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਾਜਪਾ ਪੰਜਾਬ ਦੇ ਹਰ ਵਰਗ ਤੋਂ ਸਹਿਯੋਗ ਲਈ ਚੱਟਾਨ ਵਾਂਗ ਖੜ੍ਹੀ ਹੈ-ਖੋਜੇਵਾਲ <br/>

Ad Position 21
No active advertisement
ਅਜੀਤ ਡੈਸਕ 25-09-2025
ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਭਾਜਪਾ ਸ਼ਾਸਿਤ ਸਰਕਾਰਾਂ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਖੁੱਲ੍ਹੇ ਦਿਲ ਨਾਲ ਭੇਜੀ ਗਈ ਰਾਹਤ ਸਮਗਰੀ ਵਿਰਾਸਤੀ ਸ਼ਹਿਰ ਦੇ ਹੜ੍ਹ ਪ੍ਰਭਾਵਿਤ ਪਿੰਡ ਬਾਜਾ ਵਿਚ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਵੰਡੀ ਗਈ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਸਾਰੇ ਸਮਰੱਥ ਵਿਅਕਤੀਆਂ ਨੂੰ ਮਦਦ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਰਾਹਤ ਸਮਗਰੀ ਵਿਚ ਰਾਸ਼ਨ, ਪਾਣੀ ਦੀਆਂ ਬੋਤਲਾਂ, ਕੱਪੜੇ, ਕੰਬਲ, ਤਰਪਾਲਾਂ, ਭਾਂਡੇ, ਮੱਛਰਦਾਨੀ, ਫੋਲਡਿੰਗ ਬਿਸਤਰੇ ਅਤੇ ਹੋਰ ਜ਼ਰੂਰੀ ਚੀਜ਼ਾਂ ਸ਼ਾਮਲ ਹਨ | ਇਸ ਮੌਕੇ ਲੱਕੀ ਸਰਪੰਚ ਬਲਵੰਤ ਸਿੰਘ ਬੂਟਾ, ਕਿ੍ਸ਼ਨ ਸਿੰਘ, ਬਗੀਚਾ ਸਿੰਘ, ਭਜਨ ਸਿੰਘ, ਜਸਵੰਤ ਸਿੰਘ, ਸੁਰਜੀਤ ਸਿੰਘ ਬੂਟਾ, ਗੁਰਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ੋਨਲ ਪੱਧਰੀ ਕਲਾ ਉਤਸਵ 'ਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਨਗਰ ਪੰਚਾਇਤ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਸੱਤਵੇਂ ਦਿਨ 'ਚ ਦਾਖ਼ਲ <br/>
Ad Position 24