07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਹੜਤਾਲ ਦੂਸਰੇ ਦਿਨ ਵੀ ਜਾਰੀ <br/>

Ad Position 21
No active advertisement
ਅਜੀਤ ਡੈਸਕ 25-09-2025
ਕਪੂਰਥਲਾ, 24 ਸਤੰਬਰ (ਅਮਨਜੋਤ ਸਿੰਘ ਵਾਲੀਆ)-ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਵੱਲੋਂ ਅੱਜ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਦੂਸਰੇ ਦਿਨ ਹੜਤਾਲ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਆਗੂ ਰਾਮ ਸਿੰਘ ਤੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ ਦੀ ਜ਼ਿਲ੍ਹਾ ਆਗੂ ਸ਼ਰਨਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕੁੱਝ ਕਰਮਚਾਰੀਆਂ ਦੀ ਤਨਖ਼ਾਹ ਅਜੇ ਵੀ ਰਿਲੀਜ਼ ਨਹੀਂ ਹੋਈ ਇਸ ਕਿ ਕੇ ਹੜਤਾਲ ਨੂੰ ਜਾਰੀ ਰੱਖਿਆ ਗਿਆ ਹੈ | ਸੀ.ਐਚ.ਓਜ਼. ਕੇਡਰ ਦੇ ਆਗੂ ਨਵਦੀਪ ਕੌਰ ਨੇ ਦੱਸਿਆ ਕਿ ਤਨਖ਼ਾਹਾਂ ਤੇ ਇੰਨਸੈਂਟਿਵ ਸਮੇਂ ਸਿਰ ਨਾ ਜਾਰੀ ਹੋਣ ਕਾਰਨ ਕਰਮਚਾਰੀ ਆਰਥਿਕ ਤੰਗੀ ਤੋਂ ਗੁਜ਼ਰ ਰਹੇ ਹਨ | ਉਨਾਂ ਰੋਸ ਜਤਾਇਆ ਕਿ ਜੇਕਰ ਜਲਦ ਤੋਂ ਜਲਦ ਕਰਮਚਾਰੀਆਂ ਦੀਆਂ ਤਨਖ਼ਾਹਾਂ ਤੇ ਇੰਨਸੈਂਟਿਵ ਜਾਰੀ ਨਾ ਕੀਤਾ ਗਿਆ ਤਾਂ ਇਹ ਹੜਤਾਲ ਅੱਗੇ ਵੀ ਜਾਰੀ ਰੱਖੀ ਜਾਏਗੀ | ਇਸ ਮੌਕੇ ਡਾ. ਨਵਪ੍ਰੀਤ ਕੌਰ, ਡੀ.ਪੀ.ਐਮ. ਵਿਨੈ ਮਲਣ, ਪੰਕਜ ਵਾਲੀਆ, ਪਿ੍ਯੰਕਾ ਸ਼ਰਮਾ, ਅਵਤਾਰ ਗਿੱਲ, ਆਸ਼ਾ ਰਾਣੀ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਦੀ ਹੋਈ ਮੌਤ ਦੇ ਸੰਬੰਧ 'ਚ ਚਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੁਲਿਸ ਹਿਰਾਸਤ 'ਚੋਂ ਵਿਅਕਤੀ ਦੇ ਫ਼ਰਾਰ ਹੋਣ ਸਬੰਧੀ ਦੋ ਖਿਲਾਫ਼ ਕੇਸ ਦਰਜ
Ad Position 24