07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵਿਆਹੁਤਾ ਦੀ ਹੋਈ ਮੌਤ ਦੇ ਸੰਬੰਧ 'ਚ ਚਾਰ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 25-09-2025
ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ)-ਵਿਆਹੁਤਾ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਹਿਰੀਲੀ ਦਵਾਈ ਪਿਲਾਉਣ ਕਾਰਨ ਉਸ ਦੀ ਹੋਈ ਮੌਤ ਦੇ ਸਬੰਧ 'ਚ ਰਾਵਲਪਿੰਡੀ ਪੁਲਿਸ ਨੇ ਚਾਰ ਮੈਂਬਰਾਂ ਖਿਲਾਫ਼ ਧਾਰਾ 103, 3(5) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ ਗੁਰਮੀਤ ਚਾਹਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤ ਕਰਤਾ ਸੁਰਜੀਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਸ਼ਾਮ ਨਗਰ ਨੇ ਪੁਲੀਸ ਨੂੰ ਦਿੱਤੇ ਬਿਆਨਾ 'ਚ ਦੋਸ਼ ਲਗਾਇਆ ਕਿ ਉਸਦੀ ਲੜਕੀ ਮੁਸਕਾਨ ਦੀ ਸ਼ਾਦੀ 5 ਅਪੈ੍ਰਲ 2023 ਨੂੰ ਸੰਨੀ ਕੁਮਾਰ ਨਾਲ ਹੋਈ ਸੀ ਤੇ ਉਸਦੀ ਲੜਕੀ ਦੇ ਕੋਈ ਬੱਚਾ ਨਹੀਂ ਸੀ | 21 ਸਤੰਬਰ ਨੂੰ ਉਸਦਾ ਪਤੀ, ਨਨਾਣ, ਚਾਚੀ ਤੇ ਜੇਠਾਣੀ ਨੇ ਮੇਰੀ ਲੜਕੀ ਮੁਸਕਾਨ ਦੀ ਕੁੱਟਮਾਰ ਕਰਕੇ ਧੱਕੇ ਨਾਲ ਜ਼ਹਿਰੀਲੀ ਦਵਾਈ ਪਿਲਾਈ ਜਿਸ ਦੀ ਹਾਲਤ ਗੰਭੀਰ ਹੋ ਗਈ ਜਿਸ ਨੂੰ ਇਲਾਜ ਲਈ ਫਗਵਾੜਾ ਸਿਵਲ ਹਸਪਤਾਲ ਲਿਆਂਦਾ ਜਿੱਥੋਂ ਡਾਕਟਰਾਂ ਨੇ ਉਸ ਨੂੰ ਜਲੰਧਰ ਰੈਫ਼ਰ ਕਰ ਦਿੱਤਾ ਤੇ ਜਲੰਧਰ ਤੋਂ ਡੀ.ਐਮ.ਸੀ. ਲੁਧਿਆਣਾ ਭੇਜ ਦਿੱਤਾ ਜਿੱਥੇ ਉਸਦੀ ਮੌਤ ਹੋ ਗਈ | ਜਿਸ ਸਬੰਧ 'ਚ ਪੁਲਿਸ ਨੇ ਸੰਨੀ ਕੁਮਾਰ ਪੁੱਤਰ ਸ਼ਿੰਦਰਪਾਲ ਵਾਸੀ ਰਾਵਲਪਿੰਡੀ, ਨਨਾਣ ਸਿਮਰ, ਚਾਚੀ ਮੰਜੂ ਤੇ ਜੇਠਾਣੀ ਗੁਰਪ੍ਰੀਤ ਕੌਰ ਵਾਸੀਆਨ ਰਾਵਲਪਿੰਡੀ ਖਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮਿੱਠੜਾ ਕਾਲਜ ਦਾ ਬੀ.ਏ. ਸਮੈਸਟਰ ਚੌਥਾ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਤਨਖ਼ਾਹਾਂ ਜਾਰੀ ਨਾ ਹੋਣ ਕਾਰਨ ਹੜਤਾਲ ਦੂਸਰੇ ਦਿਨ ਵੀ ਜਾਰੀ <br/>
Ad Position 24