ਕਪੂਰਥਲਾ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਦੇ ਬੀ.ਐਸ.ਸੀ. ਫ਼ੈਸ਼ਨ ਡਿਜ਼ਾਈਨ ਦੀਆਂ ਵਿਦਿਆਰਥਣਾਂ ਦਾ ਪੇਂਟਿੰਗ ਤੇ ਕਢਾਈ ਦਾ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੁਕਾਬਲੇ ਵਿਚ ਬੀ.ਐਸ.ਸੀ. ਫ਼ੈਸ਼ਨ ਡਿਜ਼ਾਈਨ ਦੀ ਤੀਜੇ ਸਮੈਸਟਰ ਦੀ ਵਿਦਿਆਰਥਣ ਜਸਮੀਨ ਕੌਰ ਨੇ ਪਹਿਲਾ, ਨਵਨੀਤ ਕੌਰ ਨੇ ਦੂਜਾ ਤੇ 5ਵੇਂ ਸਮੈਸਟਰ ਦੀ ਵਿਦਿਆਰਥਣ ਪ੍ਰਦੀਪ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਵਿਕਰਮ ਆਨੰਦ, ਡਾਇਰੈਕਟਰ ਰੁਚੀ ਆਨੰਦ ਤੇ ਪਿ੍ੰਸੀਪਲ ਅਮਰਪ੍ਰੀਤ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਜੇਤੂ ਤੇ ਮੁਕਾਬਲੇ ਵਿਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਤਕਸੀਮ ਕੀਤੇ | ਉਨ੍ਹਾਂ ਫ਼ੈਸ਼ਨ ਡਿਜ਼ਾਈਨ ਵਿਭਾਗ ਦੇ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ | ਕਾਲਜ ਦੇ ਪਿ੍ੰਸੀਪਲ ਨੇ ਵਿਦਿਆਰਥਣਾਂ ਨੂੰ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿਚ ਵੀ ਉਨ੍ਹਾਂ ਦੀ ਪ੍ਰਤਿਭਾ ਦੇ ਹੋਰ ਨਿਖਾਰ ਲਈ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਣਗੇ |