08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਮਨਾਇਆ ਵਿਸ਼ਵ ਪੰਜਾਬੀ ਦਿਵਸ <br/>

Ad Position 21
No active advertisement
ਅਜੀਤ ਡੈਸਕ 25-09-2025
ਭੁਲੱਥ, 24 ਸਤੰਬਰ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤੇ ਸਕੂਲ ਦੇ ਪੰਜਾਬੀ ਵਿਭਾਗ ਦੇ ਹੈੱਡ ਜਸਪ੍ਰੀਤ ਅਤੇ ਪੰਜਾਬੀ ਵਿਭਾਗ ਨੇ ਬਾਬਾ ਫ਼ਰੀਦ ਜੀ ਦੇ ਜਨਮ ਅਤੇ ਉਨ੍ਹਾਂ ਦੀਆਂ ਪ੍ਰਸਿੱਧ ਸੂਫ਼ੀ ਕਾਵਿ ਰਚਨਾਵਾਂ ਅਤੇ ਪੰਜਾਬੀ ਦਾ ਅਨਿਖੜਵਾਂ ਇਤਿਹਾਸ ਇਕ ਵਿਸ਼ੇਸ਼ ਪ੍ਰੋਗਰਾਮ ਰਾਹੀਂ ਪੇਸ਼ ਕੀਤਾ | ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਚਿੱਤਰਕਾਰੀ ਭਾਸ਼ਣ ਮੁਕਾਬਲੇ ਅਤੇ ਕਾਵਿ ਰਚਨਾਵਾਂ ਰਾਹੀਂ ਪੰਜਾਬੀ ਮਾਂ ਬੋਲੀ ਦੀਆਂ ਗਹਿਰਾਈਆਂ ਤੋਂ ਜਾਣੂ ਕਰਵਾਇਆ | ਇਸ ਮੌਕੇ 'ਤੇ ਵਿਸ਼ੇਸ਼ ਤੌਰ 'ਤੇ ਭਾਸ਼ਣ ਦਿੰਦਿਆਂ ਹੋਇਆਂ ਪੰਜਾਬੀ ਵਿਭਾਗ ਵੱਲੋਂ ਸ਼ਮਿੰਦਰ ਕੌਰ ਕਰਤਾਰਪੁਰ ਅਤੇ ਵਿਭਾਗ ਦੇ ਮੁਖੀ ਜਸਪ੍ਰੀਤ ਕੌਰ ਵੱਲੋਂ ਬਾਬਾ ਫ਼ਰੀਦ ਜੀ ਦੇ ਜੀਵਨ ਅਤੇ ਪੰਜਾਬੀ ਦੇ ਇਤਿਹਾਸਿਕ ਪਿਛੋਕੜ ਦੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਿ੍ੰਸੀਪਲ ਸੁਨੀਲ ਸ਼ਰਮਾ ਨੇ ਵਿਸ਼ਵ ਪੰਜਾਬੀ ਦਿਵਸ ਅਤੇ ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਦੀਆਂ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ |

Ad Position 22
No active advertisement
ਪਿਛਲੀ ਖ਼ਬਰ ਅਲਪਾਈਨ ਇੰਟਰਨੈਸ਼ਨਲ ਪਬਲਿਕ ਸਕੂਲ ਭੁਲੱਥ ਵਿਚ ਮਨਾਇਆ ਪੰਜਾਬੀ ਵਿਸ਼ਵ ਦਿਵਸ <br/> ਅਗਲੀ ਖ਼ਬਰ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ <br/>
Ad Position 24