ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਐਨ ਐਸ ਐਸ ਵਿਭਾਗ ਵੱਲੋਂ ਪਿ੍ੰ: ਪ੍ਰੋਫੈਸਰ ਜਸਬੀਰ ਕੌਰ ਦੀ ਅਗਵਾਈ ਹੇਠ ਐਨ ਐਸ ਐਸ ਫਾਊਾਡੇਸ਼ਨ ਡੇ ਮਨਾਇਆ ਗਿਆ | ਇਸ ਸਬੰਧ ਵਿਚ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿਚ ਐਨ ਐਸ ਐਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਵਾਇਆ ਗਿਆ ਅਤੇ ਵਲੰਟੀਅਰਜ਼ ਨੂੰ ਵੱਧ ਤੋਂ ਵੱਧ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਦੌਰਾਨ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਰਿਸ਼ੂ ਬਾਲਾ ਵੱਲੋਂ ਕਾਲਜ ਦੇ ਐਨ.ਐਸ.ਐਸ. ਯੂਨਿਟ ਦੀਆਂ ਪੂਰੇ ਸਾਲ ਦੌਰਾਨ ਕਰਵਾਈਆਂ ਗਈਆਂ ਗਤੀਵਿਧੀਆਂ ਦੀ ਰਿਪੋਰਟ ਪੜ੍ਹੀ ਗਈ | ਇਸ ਮੌਕੇ ਪ੍ਰੋਫੈਸਰ ਸੁਖਪਾਲ ਸਿੰਘ, ਪ੍ਰੋਫੈਸਰ ਜਸਵੀਰ ਕੌਰ, ਪ੍ਰੋਫੈਸਰ ਅਰਸ਼ਪ੍ਰੀਤ ਕੌਰ, ਪ੍ਰੋਫੈਸਰ ਸੰਦੀਪ ਕੌਰ, ਪ੍ਰੋਫ਼ੈਸਰ ਜੁਗਰਾਜ ਸਿੰਘ, ਪ੍ਰੋਫੈਸਰ ਹਰਪ੍ਰੀਤ ਕੌਰ ਆਦਿ ਵੀ ਹਾਜ਼ਰ ਸਨ |