08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਾਈ ਲਾਲੂ ਜੀ ਦੇ ਜੋੜ ਮੇਲੇ ਦੌਰਾਨ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਸ਼੍ਰੋਮਣੀ ਕਮੇਟੀ ਅਧਿਕਾਰੀ ਸਨਮਾਨਿਤ <br/>

Ad Position 21
No active advertisement
ਅਜੀਤ ਡੈਸਕ 25-09-2025
ਡਡਵਿੰਡੀ, 24 ਸਤੰਬਰ (ਦਿਲਬਾਗ ਸਿੰਘ ਝੰਡ)- ਬ੍ਰਹਮ ਗਿਆਨੀ ਭਾਈ ਲਾਲੂ ਜੀ ਦੇ ਸਾਲਾਨਾ ਜੋੜ ਮੇਲੇ ਦੌਰਾਨ ਇਤਿਹਾਸਕ ਨਗਰ ਡੱਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਬਾਉਲੀ ਸਾਹਿਬ, ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਤੇ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਦਿਨ ਰਾਤ ਪੂਰੀ ਤਨਦੇਹੀ ਨਾਲ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਸਮੂਹ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮੈਨੇਜਰ ਬਾਉਲੀ ਸਾਹਿਬ ਡੱਲਾ ਕੁਲਵਿੰਦਰ ਸਿੰਘ ਧਰਮਕੋਟ, ਤਲਵਿੰਦਰ ਸਿੰਘ ਚੀਫ਼ ਗੁਰਦੁਆਰਾ ਇੰਸਪੈਕਟਰ, ਸੁਖਦੇਵ ਸਿੰਘ ਫਲਾਇੰਗ ਵਿਭਾਗ, ਪਰਮਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਰਾਜਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਮਨਦੀਪ ਸਿੰਘ ਗੁਰਦੁਆਰਾ ਇੰਸਪੈਕਟਰ, ਜਗਪਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਚਿੱਤਵੰਤ ਸਿੰਘ ਗੁਰਦੁਆਰਾ ਇੰਸਪੈਕਟਰ, ਰਿਕਾਰਡ ਕੀਪਰ ਰਣਜੀਤ ਸਿੰਘ ਠੱਟਾ, ਜਸਵਿੰਦਰ ਸਿੰਘ ਖ਼ਜ਼ਾਨਚੀ, ਲਖਵਿੰਦਰ ਸਿੰਘ ਬਿਜਲੀ ਵਿਭਾਗ, ਕੁਲਬੀਰ ਸਿੰਘ ਸਟੋਰ ਕੀਪਰ ਅਤੇ ਭਾਈ ਸੰਦੀਪ ਸਿੰਘ ਹੈੱਡ ਗ੍ਰੰਥੀ ਨੂੰ ਸਨਮਾਨਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅਕਾਲ ਅਕੈਡਮੀ ਇੰਟਰਨੈਸ਼ਨਲ ਅਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਐਨ.ਐਸ.ਐਸ. ਫਾਊਾਡੇਸ਼ਨ ਡੇ ਮਨਾਇਆ <br/>
Ad Position 24