08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਅਕਾਲ ਅਕੈਡਮੀ ਇੰਟਰਨੈਸ਼ਨਲ ਅਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਕਾਲ ਗਰੁੱਪ ਆਫ ਇੰਸਟੀਟਿਊਸ਼ਨਜ਼ ਵੱਲੋਂ ਪੰਜਾਬੀ ਦਿਵਸ ਮਨਾਏ ਜਾਣ ਦਾ ਦਿ੍ਸ਼ | ਤਸਵੀਰ: ਲਾਡੀ ਸਟੂਡੀਓ <br/> 25-09-2025
ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ)-ਆਪਣਾ ਪੰਜਾਬ ਫਾਊਾਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਨੇ ਸਮੂਹ ਸਿੱਖਿਅਕ ਅਤੇ ਸਾਹਿਤਕ ਸੰਸਥਾਵਾਂ ਦੇ ਸਹਿਯੋਗ ਨਾਲ ਹਰ ਸਾਲ ਵਿਸ਼ਵ ਪੰਜਾਬੀ ਦਿਵਸ 23 ਸਤੰਬਰ ਨੂੰ ਬਾਬਾ ਫ਼ਰੀਦ ਜੀ ਦੇ ਜਨਮ ਦਿਹਾੜੇ ਤੇ ਮਨਾਏ ਜਾਣ ਦਾ ਐਲਾਨ ਕੀਤਾ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਅੱਜ ਅਕਾਲ ਅਕੈਡਮੀ ਇੰਟਰਨੈਸ਼ਨਲ ਅਤੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿਖੇ ਅੱਜ ਪੰਜਾਬੀ ਦਿਵਸ ਮਨਾਇਆ ਗਿਆ | ਸਦੀਆਂ ਤੋਂ ਪੰਜਾਬੀਆਂ ਦੀ ਸਭਿਆਚਾਰਕ ਦੇਣ ਅਤੇ ਪੰਜਾਬੀ ਬੋਲੀ ਨੂੰ ਵਿਸ਼ਵ ਪੱਧਰ ਤੇ ਮਾਨਤਾ ਦਿਵਾਉਣ ਲਈ ਆਪਣਾ ਪੰਜਾਬ ਫਾਊਾਡੇਸ਼ਨ ਵੱਲੋਂ ਬਾਬਾ ਫ਼ਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਹਰ ਸਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ ਹੈ | ਅਕਾਲ ਅਕੈਡਮੀ ਇੰਟਰਨੈਸ਼ਨਲ ਤੇ ਅਕਾਲ ਗਲੈਕਸੀ ਕਾਨਵੈਂਟ ਦੇ ਵਿਦਿਆਰਥੀ ਅੱਜ ਪੰਜਾਬੀ ਪਹਿਰਾਵੇ ਵਿਚ ਸਕੂਲ ਆਏ |ਬੱਚਿਆਂ ਦੇ ਪੰਜਾਬੀ ਭਾਸ਼ਾ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ | ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਨਿਰੋਲ ਪੰਜਾਬੀ ਭਾਸ਼ਾ ਵਿਚ ਬੱਚਿਆਂ ਨਾਲ ਗੱਲਬਾਤ ਕੀਤੀ | ਇਸ ਮੌਕੇ ਪ੍ਰੀ ਪ੍ਰਾਇਮਰੀ ਵਿੰਗ ਦੇ ਬੱਚਿਆਂ ਨੂੰ ਪੋਸਟਰ ਬਣਾ ਕੇ ਪੰਜਾਬੀ ਦੇ ਅੱਖਰਾਂ ਦੀ ਪਹਿਚਾਣ ਕਰਵਾਈ ਗਈ ਅਤੇ ਵੱਖ ਵੱਖ ਖੇਡਾਂ ਵੀ ਖਿਡਾਈਆਂ ਗਈਆਂ | ਦੋਨਾਂ ਸਕੂਲਾਂ ਵਿਚ ਬੱਚਿਆਂ ਕੋਲੋਂ ਸੁੰਦਰ ਲਿਖਾਈ ਦੇ ਪੇਜ ਵੀ ਲਿਖਵਾਏ ਗਏ | ਬੱਚਿਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਪੰਜਾਬੀ ਵਿਚ ਅਨੁਵਾਦ ਕਰਨ ਵਾਲੀ ਗਤੀਵਿਧੀ ਵੀ ਕਰਵਾਈ ਗਈ | ਸ਼ਬਦ ਜੋੜ ਮੁਕਾਬਲਾ, ਬੋਲ-ਲਿਖਤ, ਸਵਾਲ-ਜਵਾਬ ਮੁਕਾਬਲਾ, ਪੰਜਾਬੀ ਭਾਸ਼ਾ ਵਿਚ ਨਾਅਰਾ ਲਿਖਣਾ, ਅੱਖਰਕਾਰੀ ਮੁਕਾਬਲੇ ਵੀ ਕਰਵਾਏ ਗਏ | ਇਸ ਮੌਕੇ ਅਕਾਲ ਅਕੈਡਮੀ ਦੇ ਪਿ੍ੰਸੀਪਲ ਮੈਡਮ ਗਗਨਦੀਪ ਕੌਰ ਨੇ ਬੱਚਿਆਂ ਨੂੰ ਪੰਜਾਬੀ ਭਾਸ਼ਾ ਬਾਰੇ ਜਾਣਕਾਰੀ ਦਿੰਦੇ ਹੋਏ ਬੱਚਿਆਂ ਨੂੰ ਪੰਜਾਬੀ ਦੀਆਂ ਲਗਾਂ ਮਾਤਰਾਵਾਂ ਦੀ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਮੁਹਾਰਨੀ ਸਿਖਾਈ | ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਮੈਡਮ ਮੋਨਾ ਘਈ(ਸੀਨੀਅਰ ਵਿੰਗ) ਨੇ ਬੱਚਿਆਂ ਨੂੰ ਪੰਜਾਬੀ ਦੇ ਮਹਾਨ ਸਾਹਿਤ ਤੋਂ ਜਾਣੂ ਕਰਵਾਇਆ ਅਤੇ ਬੱਚਿਆਂ ਨੂੰ ਬਾਬਾ ਫ਼ਰੀਦ ਜੀ ਬਾਰੇ ਜਾਣਕਾਰੀ ਦਿੱਤੀ ਅਤੇ ਸਮਝਾਇਆ ਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਸਿਰਮੌਰ ਕਵੀ ਹੋਏ ਜਿੰਨਾ ਦੀ ਰਚਨਾ ਨੂੰ ਗੁਰਬਾਣੀ ਵਿਚ ਸਥਾਨ ਪ੍ਰਾਪਤ ਹੈ | ਇਸ ਮੌਕੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਦੇ ਪਿ੍ੰਸੀਪਲ ਮੈਡਮ ਮਧੂ ਸ਼ਰਮਾ (ਪਿ੍ੰਸੀਪਲ ਜੂਨੀਅਰ ਵਿੰਗ) ਨੇ ਬੱਚਿਆਂ ਨਾਲ ਪੰਜਾਬੀ ਵਿਚ ਕਵਿਤਾ ਗਾਇਨ ਕੀਤਾ | ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਸਾਰੀਆਂ ਗਤੀਵਿਧੀਆਂ ਵਿਚ ਭਾਗ ਲਿਆ | ਇਸ ਮੌਕੇ ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸੁਖਦੇਵ ਸਿੰਘ ਜੱਜ, ਵਾਈਸ ਪੈ੍ਰਜ਼ੀਡੈਂਟ ਕੁਲਵਿੰਦਰ ਸਿੰਘ, ਮੈਨੇਜਮੈਂਟ ਮੈਂਬਰ ਮਨਜੀਤ ਕੌਰ ਜੱਜ, ਪਰਗਟ ਸਿੰਘ, ਦੋਨਾਂ ਸਕੂਲਾਂ ਦੇ ਕੋਆਰਡੀਨੇਟਰ ਵਿਸ਼ਾਲ ਕੁਮਾਰ, ਅਨੂ ਸ਼ਰਮਾ, ਨਵਨੀਤ ਕੌਰ, ਜਗਪ੍ਰੀਤ ਕੌਰ, ਸ਼ਵੇਤਾ, ਅਵਤਾਰ, ਪੂਜਾ ਚਾਵਲਾ, ਮਮਤਾ ਗੁਪਤਾ, ਬਲਜਿੰਦਰ ਕੌਰ ਐਕਟਿਵਿਟੀ ਇੰਚਾਰਜ ਅਤੇ ਦੋਨਾਂ ਸਕੂਲਾਂ ਦਾ ਸਮੂਹ ਸਟਾਫ਼ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪਲਾਹੀ ਸੁਸਾਇਟੀ ਦੀ ਚੋਣ 'ਚ ਸਰਬਸੰਮਤੀ ਨਾਲ 10 ਡਾਇਰੈਕਟਰ ਚੁਣੇ <br/> ਅਗਲੀ ਖ਼ਬਰ ਭਾਈ ਲਾਲੂ ਜੀ ਦੇ ਜੋੜ ਮੇਲੇ ਦੌਰਾਨ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਸ਼੍ਰੋਮਣੀ ਕਮੇਟੀ ਅਧਿਕਾਰੀ ਸਨਮਾਨਿਤ <br/>
Ad Position 24