08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਰਿਲਾਇੰਸ ਫਾਊਾਡੇਸ਼ਨ ਦੀ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡੀ

Ad Position 21
No active advertisement
ਅਜੀਤ ਡੈਸਕ 25-09-2025
ਕਪੂਰਥਲਾ, 24 ਸਤੰਬਰ (ਅਮਰਜੀਤ ਕੋਮਲ)-ਰਿਲਾਇੰਸ ਫਾਊਾਡੇਸ਼ਨ ਵਲੋਂ ਅੱਜ ਜ਼ਿਲ੍ਹੇ ਦੇ ਹੜ੍ਹ ਪੀੜਤ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕਰਨ ਰਾਹਤ ਸਮੱਗਰੀ ਵਾਲੇ ਟਰੈਕਟਰ ਟਰਾਲੀ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਨਵਨੀਤ ਕੌਰ ਬੱਲ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਵਧੀਕ ਡਿਪਟੀ ਕਮਿਸ਼ਨਰ ਨੇ ਰਿਲਾਇੰਸ ਫਾਊਾਡੇਸ਼ਨ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਉਚੇਚੇ ਤੌਰ 'ਤੇ ਸ਼ਾਮਲ ਹੋਏ ਸਿਵਲ ਸਰਜਨ ਕਪੂਰਥਲਾ ਡਾ. ਰਾਜੀਵ ਪ੍ਰਾਸ਼ਰ ਨੇ ਫਾਊਾਡੇਸ਼ਨ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੁਸ਼ਕਿਲ ਦੀ ਘੜੀ ਲੋਕਾਂ ਦੇ ਜੀਵਨ ਦੀ ਰੱਖਿਆ ਕਰਨ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਫਾਊਾਡੇਸ਼ਨ ਦੀ ਟੀਮ ਦਾ ਧੰਨਵਾਦ ਕੀਤਾ | ਬਾਅਦ ਵਿਚ ਇਸ ਟੀਮ ਨੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਪਿੰਡ ਮੰਡ ਸਾਂਗਰਾ, ਮੁਬਾਰਕਪੁਰ, ਅਕਾਲਪੁਰ ਵਿਚ 80 ਪਰਿਵਾਰਾਂ ਨੂੰ ਭੋਜਨ ਤੇ ਹੋਰ ਸਮਾਨ ਤਕਸੀਮ ਕੀਤਾ | ਇੱਥੇ ਵਰਨਣਯੋਗ ਹੈ ਕਿ ਰਿਲਾਇੰਸ ਫਾਉਂਡੇਸ਼ਨ, ਜਿਓ, ਰਿਲਾਇੰਸ ਰਿਟੇਲ ਅਤੇ ਵਣਤਾਰਾ ਸਮੇਤ ਰਿਲਾਇੰਸ ਦੀਆਂ ਟੀਮਾਂ ਨੇ ਕੁੱਝ ਹਫ਼ਤੇ ਪਹਿਲਾਂ ਅੰਮਿ੍ਤਸਰ ਤੇ ਕਪੂਰਥਲਾ ਦੇ ਸਭ ਤੋਂ ਵੱਧ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ 10 ਹਜ਼ਾਰ ਪਰਿਵਾਰਾਂ ਲਈ 10 ਨੁਕਾਤੀ ਯੋਜਨਾ ਤਹਿਤ ਜ਼ਮੀਨੀ ਪੱਧਰ 'ਤੇ ਕਾਰਜਸ਼ੀਲ ਹਨ ਤੇ ਹੁਣ ਤੱਕ 10500 ਤੋਂ ਵੱਧ ਲੋਕਾਂ ਨੂੰ ਰਾਹਤ ਸਮੱਗਰੀ ਤਕਸੀਮ ਕੀਤੀ ਜਾ ਚੁੱਕੀ ਹੈ | ਰਿਲਾਇੰਸ ਫਾਊਾਡੇਸ਼ਨ ਦੇ ਲੀਡ ਡਿਜਾਸਟਰ ਰਿਸਕ ਰਿਡਕਸ਼ਨ ਦਿਬਯਕਾਂਤ ਨਾਇਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਾਊਾਡੇਸ਼ਨ ਵਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਜ਼ਰੂਰੀ ਸਮੱਗਰੀ ਉਪਲਬਧ ਕਰਵਾਉਣ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪ੍ਰਭਾਵਿਤ ਲੋਕਾਂ ਨੂੰ ਪਾਣੀ ਨਾਲ ਪੈਦਾ ਹੋਣ ਵਾਲੇ ਮੱਛਰਾਂ ਤੇ ਹੋਰ ਬਿਮਾਰੀਆਂ ਤੋਂ ਬਚਾਉਣ ਲਈ ਇਕ ਵਿਆਪਕ ਮੁਹਿੰਮ ਚਲਾਈ ਜਾ ਰਹੀ ਹੈ ਤੇ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਲਈ ਕਮਿਊਨਿਟੀ ਵਾਟਰ ਫਿਲਟਰ ਲਗਾਏ ਗਏ ਹਨ | ਉਨ੍ਹਾਂ ਕਿਹਾ ਕਿ ਫਾਊਾਡੇਸ਼ਨ ਦੀ ਟੀਮ ਵਲੋਂ ਪਸ਼ੂ ਪਾਲਕਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਦੇ ਨਾਲ ਨਾਲ ਉਨ੍ਹਾਂ ਦੇ ਬਿਮਾਰ ਪਸ਼ੂਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦੇ ਇਲਾਜ ਲਈ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤੇ ਪਸ਼ੂ ਪਾਲਕਾਂ ਦੇ ਘਰਾਂ ਵਿਚ ਸਾਈਲੇਜ ਤਕਸੀਮ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਬਿਪਤਾ ਦੇ ਸਮੇਂ ਰਿਲਾਇੰਸ ਫਾਊਾਡੇਸ਼ਨ ਦੀ ਟੀਮ ਲੋਕਾਂ ਦੀ ਹਰ ਤਰ੍ਹਾਂ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਬੋਨਸ ਦੇ ਭੁਗਤਾਨ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਵਿਖਾਵਾ ਅਗਲੀ ਖ਼ਬਰ ਸ੍ਰੀ ਗੋਇੰਦਵਾਲ ਸਾਹਿਬ ਪੁਲ ਨੇੜਿਉਂ ਰੇਤ ਚੁੱਕਣ 'ਤੇ ਰੋਕ ਲਗਾਉਣ ਤੇ ਆਰਜ਼ੀ ਬੰਨ੍ਹ ਦੀ ਮਜ਼ਬੂਤੀ ਲਈ ਸਟੱਡ ਲਗਾਏ ਜਾਣ...
Ad Position 24