08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਗੋਪਾਲ ਗੋਧਾਮ ਗਊਸ਼ਾਲਾ ਪ੍ਰਬੰਧਕ ਕਮੇਟੀ ਨੇ ਸ਼ਹਿਰ ਵਿਚ ਲੱਗੇ ਵੱਖ-ਵੱਖ ਥਾਵਾਂ 'ਤੇ ਕੂੜੇ ਦੇ ਢੇਰ ਇਕੱਠੇ ਕਰਕੇ ਸਫ਼ਾਈ ਕਰਵਾਈ <br/>

Ad Position 21
No active advertisement
ਅਜੀਤ ਡੈਸਕ 25-09-2025
ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਗੋਪਾਲ ਗੋਧਾਮ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਕੇਸ਼ ਚੋਪੜਾ, ਉਪ ਪ੍ਰਧਾਨ ਚੇਤਨ ਸੂਰੀ ਤੇ ਜਨਰਲ ਸਕੱਤਰ ਧੀਰਜ ਬਜਾਜ ਨੇ ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜ੍ਹਤਾਲ ਕਾਰਨ ਸ਼ਹਿਰ ਵਿਚ ਕੂੜੇ ਦੇ ਲੱਗ ਰਹੇ ਢੇਰਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਤੇ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਨਾਲ ਗੱਲਬਾਤ ਕਰਕੇ ਸਤਨਰਾਇਣ ਮੰਦਿਰ ਚੌਂਕ ਨੇੜੇ, ਸ਼ਾਲੀਮਾਰ ਬਾਗ ਦੇ ਬਾਹਰ, ਜਾਮਾ ਮਸਜਿਦ ਚੌਂਕ ਨੇੜੇ, ਪੁਰਾਣੀਆਂ ਜ਼ਿਲ੍ਹਾ ਕਚਹਿਰੀਆਂ ਤੇ ਹੋਰ ਜਨਤਕ ਥਾਵਾਂ ਤੋਂ ਕੂੜੇ ਦੇ ਢੇਰ ਇਕੱਠੇ ਕਰਵਾ ਕੇ ਸੜਕਾਂ ਦੀ ਸਫ਼ਾਈ ਕਰਵਾਈ | ਉਨ੍ਹਾਂ ਕਿਹਾ ਕਿ ਨਵਰਾਤਰੇ ਤੇ ਭਗਵਾਨ ਸ੍ਰੀ ਰਾਮ ਲੀਲਾ ਦੇ ਚੱਲ ਰਹੇ ਨਾਟਕ ਦੇਖਣ ਵਾਲੇ ਲੋਕਾਂ ਨੂੰ ਇਨ੍ਹਾਂ ਰਾਹਾਂ ਤੋਂ ਗੁਜ਼ਰਨ ਸਮੇਂ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਦੇਵੀ ਤਲਾਬ, ਸ਼ਾਲੀਮਾਰ ਬਾਗ ਤੇ ਜਾਮਾ ਮਸਜਿਦ ਚੌਂਕ ਨੇੜੇ ਹੋ ਰਹੀ ਸ੍ਰੀ ਰਾਮ ਲੀਲਾ ਨੂੰ ਮੁੱਖ ਰੱਖਦਿਆਂ ਇਨ੍ਹਾਂ ਥਾਵਾਂ ਨੇੜੇ ਕੂੜਾ ਸੁੱਟਣ ਤੋਂ 10 ਦਿਨ ਗੁਰੇਜ਼ ਕੀਤਾ ਜਾਵੇ ਤੇ ਇਨ੍ਹਾਂ ਥਾਵਾਂ 'ਤੇ ਲਗਾਤਾਰ ਸਫ਼ਾਈ ਵੱਲ ਧਿਆਨ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਗਊਸ਼ਾਲਾ ਕਮੇਟੀ ਵਲੋਂ ਵੱਖ-ਵੱਖ ਥਾਵਾਂ 'ਤੇ ਜੇ.ਸੀ.ਬੀ. ਮਸ਼ੀਨ ਲਗਾ ਕੇ ਕੂੜਾ ਚੁੱਕਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਘਰਾਂ ਦਾ ਕੂੜਾ ਸੁੱਟਣ ਦੀ ਬਜਾਏ, ਇਸ ਨੂੰ ਘਰ ਘਰ ਕੂੜਾ ਇਕੱਠਾ ਕਰਨ ਵਾਲੇ ਸਫ਼ਾਈ ਸੇਵਕਾਂ ਨੂੰ ਦਿੱਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਭਾਖੜੀਆਣਾ ਦਾ 76ਵਾਂ ਛਿੰਝ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ <br/> ਅਗਲੀ ਖ਼ਬਰ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਨੇ ਬੋਨਸ ਦੇ ਭੁਗਤਾਨ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਵਿਖਾਵਾ
Ad Position 24