09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤਾ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਲ ਦਫ਼ਤਰ ਮੂਹਰੇ ਰੋਸ ਵਿਖਾਵਾ

Ad Position 21
No active advertisement
ਅਜੀਤ ਡੈਸਕ 25-09-2025
ਕਪੂਰਥਲਾ, 24 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਰਕਲ ਕਪੂਰਥਲਾ ਵਲੋਂ ਪੈਨਸ਼ਨਰਾਂ ਦੇ ਮੈਡੀਕਲ ਕਲੇਮ ਦੇ ਬਿੱਲਾਂ 'ਤੇ ਬੇਤੁਕੇ ਇਤਰਾਜ਼ ਲਗਾ ਕੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨ ਤੇ ਪਾਵਰਕਾਮ ਦੇ ਕੁੱਝ ਅਧਿਕਾਰੀਆਂ ਦੇ ਅੜੀਅਲ ਰਵੱਈਏ ਦੇ ਵਿਰੋਧ ਵਿਚ ਅੱਜ ਐਸੋਸੀਏਸ਼ਨ ਨੇ ਸਰਕਲ ਦਫ਼ਤਰ ਮੂਹਰੇ ਇਕੱਠੇ ਹੋ ਕੇ ਪਾਵਰਕਾਮ ਦੇ ਅਧਿਕਾਰੀਆਂ ਵਿਰੁੱਧ ਰੋਸ ਵਿਖਾਵਾ ਕੀਤਾ | ਐਸੋਸੀਏਸ਼ਨ ਦੇ ਸਰਕਲ ਪ੍ਰਧਾਨ ਮੁਹੰਮਦ ਯੂਨਿਸ ਅੰਸਾਰੀ, ਸੀਨੀਅਰ ਮੀਤ ਪ੍ਰਧਾਨ ਜਗਮੋਹਨ ਸਿੰਘ, ਮੀਤ ਪ੍ਰਧਾਨ ਸੰਤੋਖ ਸਿੰਘ ਨਾਹਲ ਤੇ ਵਿੱਤ ਸਕੱਤਰ ਸ਼ਵਿੰਦਰਜੀਤ ਸਿੰਘ ਬੁਟਾਰੀ ਨੇ ਕਿਹਾ ਕਿ ਮੈਡੀਕਲ ਬਿੱਲਾਂ 'ਤੇ ਇਤਰਾਜ਼ ਲਗਾਏ ਜਾਣ ਕਾਰਨ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਸਾਰੇ ਮਾਮਲੇ ਪਾਵਰਕਾਮ ਦੇ ਨਿਗਰਾਨ ਇੰਜੀਨੀਅਰ ਦੇ ਧਿਆਨ ਵਿਚ ਲਿਆਉਣ ਲਈ ਐਸੋਸੀਏਸ਼ਨ ਵਲੋਂ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਲਿਖ਼ਤੀ ਅਪੀਲ ਵੀ ਕੀਤੀ ਗਈ, ਜਿਸ ਪਿੱਛੋਂ ਨਿਗਰਾਨ ਇੰਜੀਨੀਅਰ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਗੱਲਬਾਤ ਲਈ ਬੁਲਾਇਆ ਤੇ ਜਦੋਂ ਐਸੋਸੀਏਸ਼ਨ ਦੇ ਆਗੂ ਨਿਰਧਾਰਿਤ ਸਮੇਂ 'ਤੇ ਸਰਕਲ ਦਫ਼ਤਰ ਪੁੱਜੇ ਤੇ ਉਨ੍ਹਾਂ ਨੂੰ ਕਿਹਾ ਗਿਆ ਕਿ ਇਹ ਮੀਟਿੰਗ ਬੰਦ ਕਮਰੇ ਵਿਚ ਦੋ ਤਿੰਨ ਅਧਿਕਾਰੀਆਂ ਨਾਲ ਹੋਵੇਗੀ, ਜਿਸ 'ਤੇ ਐਸੋਸੀਏਸ਼ਨ ਦੇ ਆਗੂਆਂ ਨੇ ਇਤਰਾਜ਼ ਜਤਾਇਆ ਤੇ ਕਿਹਾ ਕਿ ਇਸ ਮੀਟਿੰਗ ਵਿਚ ਸ਼ਾਮਲ ਕੁੱਝ ਅਧਿਕਾਰੀ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਬਿਨ੍ਹਾਂ ਵਜ੍ਹਾ ਪ੍ਰੇਸ਼ਾਨ ਕਰ ਰਹੇ ਹਨ | ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਇਕ ਪਾਸੇ ਤਾਂ ਪਾਵਰਕਾਮ ਦੀ ਮੈਨੇਜਮੈਂਟ ਪੈਨਸ਼ਨਰਾਂ ਨੂੰ ਸੀਨੀਅਰ ਸਿਟੀਜ਼ਨ ਦਾ ਦਰਜਾ ਦਿੰਦੇ ਹੋਏ ਦਫ਼ਤਰਾਂ ਵਿਚ ਉਨ੍ਹਾਂ ਦਾ ਮਾਣ ਸਤਿਕਾਰ ਕਰਨ ਲਈ ਲਿਖ਼ਤੀ ਸ਼ਿਕਾਇਤਾਂ ਜਾਰੀ ਕਰਦੀ ਹੈ ਤੇ ਦੂਜੇ ਪਾਸੇ ਪਾਵਰਕਾਮ ਦੇ ਅਧਿਕਾਰੀ ਪੈਨਸ਼ਨਰਾਂ ਨਾਲ ਗਲਤ ਵਿਵਹਾਰ ਕਰ ਰਹੇ ਹਨ | ਉਨ੍ਹਾਂ ਪਾਵਰਕਾਮ ਦੀ ਮੈਨੇਜਮੈਂਟ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਐਸੋਸੀਏਸ਼ਨ ਦੇ ਆਗੂਆਂ ਨਾਲ ਗਲਤ ਤਰੀਕੇ ਨਾਲ ਪੇਸ਼ ਆਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇ | ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਬੰਧਿਤ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਾ ਹੋਈ ਤਾਂ ਜਥੇਬੰਦੀ ਮਜਬੂਰ ਹੋ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰੇਗੀ | ਇਸ ਮੌਕੇ ਐਸੋਸੀਏਸ਼ਨ ਦੇ ਜੁਆਇੰਟ ਸਕੱਤਰ ਸਰੂਪ ਸਿੰਘ ਰਾਣਾ, ਜਥੇਬੰਦਕ ਸਕੱਤਰ ਸੁਖਦੇਵ ਸਿੰਘ ਰਾਉਵਾਲੀ, ਕਾਰਜਕਾਰੀ ਮੈਂਬਰ ਕ੍ਰਿਸ਼ਨ ਗੋਪਾਲ ਗੱਟੀ, ਸਕੱਤਰ (ਸ) ਮੰਡਲ ਕਪੂਰਥਲਾ ਹਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਕਰਤਾਰਪੁਰ ਮੰਡਲ ਖੇਮ ਸਿੰਘ, ਸਕੱਤਰ ਕਰਤਾਰਪੁਰ ਮੰਡਲ ਰਾਮ ਕੁਮਾਰ, ਪ੍ਰਧਾਨ ਸ਼ਹਿਰੀ ਮੰਡਲ ਕਪੂਰਥਲਾ ਰੇਸ਼ਮ ਲਾਲ, ਸੀਨੀਅਰ ਮੀਤ ਪ੍ਰਧਾਨ ਗੱਜਣ ਸਿੰਘ, ਸਕੱਤਰ ਨਕੋਦਰ ਮੰਡਲ ਮੋਹਣ ਲਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਕੀਮਤ 'ਤੇ 17 ਫ਼ੀਸਦੀ ਨਮੀ ਵਾਲੇ ਝੋਨੇ ਦੀ ਖ਼ਰੀਦ ਕਰੇਗੀ- ਬਰਾੜ <br/> ਅਗਲੀ ਖ਼ਬਰ ਕਿਸਾਨਾਂ ਨੂੰ ਪਰਾਲੀ ਨਾ ਸਾੜਣ ਬਾਰੇ ਜਾਗਰੂਕ ਕਰਨ ਲਈ ਡੀ.ਸੀ. ਨੇ ਦਿਖਾਈ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ <br/>
Ad Position 24