ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)-ਇੱਕ ਵਿਅਕਤੀ ਦੀ ਬੰਨ੍ਹ ਕੇ ਕੁੱਟਮਾਰ ਕਰਨ ਦੇ ਸਬੰਧ 'ਚ ਸਤਨਾਮਪੁਰਾ ਪੁਲਿਸ ਨੇ ਚਾਰ ਵਿਅਕਤੀਆਂ ਖਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਗੁਰਪ੍ਰੀਤ ਪੁੱਤਰ ਗਿਆਨ ਚੰਦ ਵਾਸੀ ਪਿੰਡ ਉੱਚਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਨ੍ਹਾਂ ਨੂੰ ਬੰਨ੍ਹ ਕੇ ਕੁੱਟਮਾਰ ਕੀਤੀ ਤੇ ਉਨ੍ਹਾਂ ਪਾਸ ਇੱਕ ਪਿਸਟਲ ਵੀ ਸੀ ਤੇ ਇਨ੍ਹਾਂ ਧਮਕੀਆਂ ਵੀ ਦਿੱਤੀਆਂ | ਜਿਸ ਸਬੰਧ 'ਚ ਪੁਲਿਸ ਨੇ ਜੀਤ ਸਿੰਘ ਪੁੱਤਰ ਕਰਮ ਸਿੰਘ, ਵਰਿੰਦਰ ਸਿੰਘ ਪੁੱਤਰ ਜੀਤ ਸਿੰਘ, ਜਿੰਮੀ ਪੁੱਤਰ ਮੱਖਣ ਰਾਮ, ਮੱਖਣ ਪੁੱਤਰ ਮੋਹਨ ਸਿੰਘ ਵਾਸੀਆਨ ਉੱਚਾ ਪਿੰਡ ਖਿਲਾਫ਼ ਕੇਸ ਦਰਜ ਕੀਤਾ ਹੈ |