05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਵਿਧਾਇਕ ਤੇ 'ਆਪ' ਦੇ ਹਲਕਾ ਇੰਚਾਰਜ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ 'ਚ ਨਾਕਾਮ ਰਹੇ-ਓਮਕਾਰ ਕਾਲੀਆ <br/>

Ad Position 21
No active advertisement
ਅਜੀਤ ਡੈਸਕ 26-09-2025
ਕਪੂਰਥਲਾ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ਼ਿਵ ਸੈਨਾ ਊਧਵ ਬਾਲਾ ਸਾਹਿਬ ਠਾਕਰੇ ਦੇ ਸੂਬਾਈ ਬੁਲਾਰੇ ਓਮਕਾਰ ਕਾਲੀਆ ਨੇ ਇਕ ਬਿਆਨ ਵਿਚ ਕਿਹਾ ਕਿ ਹਲਕੇ ਦੇ ਕਾਂਗਰਸ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਵਿਰਾਸਤੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਵਿਚ ਨਾਕਾਮ ਸਾਬਿਤ ਹੋਏ ਹਨ ਤੇ ਪਿਛਲੇ ਲੰਮੇ ਅਰਸੇ ਤੋਂ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਦਾ ਕੋਈ ਹੱਲ ਨਾ ਹੋਣ ਕਾਰਨ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵੀ ਲੋਕਾਂ ਨੂੰ ਆਸ ਸੀ ਕਿ ਸ਼ਹਿਰ ਦੀ ਸਫ਼ਾਈ ਵਿਵਸਥਾ ਵਿਚ ਸੁਧਾਰ ਆਵੇਗੀ | ਬੀਤੇ ਸਾਢੇ 3 ਵਰਿ੍ਹਆਂ ਦੌਰਾਨ ਸ਼ਹਿਰ ਨਰਕ ਦਾ ਰੂਪ ਧਾਰਨ ਕਰਦਾ ਜਾ ਰਿਹਾ ਹੈ ਤੇ ਆਪ ਦੇ ਆਗੂ ਵੀ ਬਿਆਨਬਾਜ਼ੀ ਕਰਕੇ ਹੀ ਡੰਗ ਟਪਾ ਰਹੇ ਹਨ | ਉਨ੍ਹਾਂ ਸ਼ਹਿਰ ਦੀਆਂ ਸਮਾਜਿਕ, ਧਾਰਮਿਕ ਜਥੇਬੰਦੀਆਂ, ਮੰਦਿਰ ਕਮੇਟੀਆਂ, ਰਾਮ ਲੀਲਾ ਕਮੇਟੀਆਂ ਦੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਸਮਾਜਿਕ ਤੇ ਧਾਰਮਿਕ ਕਾਰਜਾਂ ਵਿਚ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਬਾਈਕਾਟ ਕਰਨ, ਜਦੋਂ ਤੱਕ ਕੂੜੇ ਦੀ ਸਮੱਸਿਆ ਦਾ ਕੋਈ ਸਥਾਈ ਹੱਲ ਨਹੀਂ ਕੀਤਾ ਜਾਂਦਾ | ਉਨ੍ਹਾਂ ਕਿਹਾ ਕਿ ਨਗਰ ਨਿਗਮ ਲੋਕਾਂ ਕੋਲੋਂ ਕਰੋੜਾਂ ਰੁਪਏ ਟੈਕਸਾਂ ਦੇ ਰੂਪ ਵਿਚ ਵਸੂਲ ਕਰਦੀ ਹੈ, ਉਹ ਵੀ ਇਸ ਸਮੇਂ ਮੂਕਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਗੁਰਪ੍ਰੀਤ ਸਿੰਘ ਢੇਸੀ ਨੂੰ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ 7127 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ-ਅਮਿਤ ਕੁਮਾਰ ਪੰਚਾਲ
Ad Position 24