05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਮਾਜ ਸੇਵੀ ਗੁਰਪ੍ਰੀਤ ਸਿੰਘ ਢੇਸੀ ਨੂੰ ਕੀਤਾ ਸਨਮਾਨਿਤ <br/>

Ad Position 21
No active advertisement
ਸਮਾਜ ਸੇਵੀ ਗੁਰਪ੍ਰੀਤ ਸਿੰਘ ਢੇਸੀ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਸੇਵਾਦਾਰ ਅਮਿਤ ਕੁਮਾਰ ਰਿੰਕੂ | ਤਸਵੀਰ: ਲਾਡੀ ਸਟੂਡੀਓ <br/> 26-09-2025
ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਈ ਲਾਡੀ ਸ਼ਾਹ ਜੀ ਦਾ ਜਨਮ ਉਤਸਵ 27 ਸਤੰਬਰ ਨੂੰ ਭਾਰਾਮਲ ਮੰਦਰ ਸੁਲਤਾਨਪੁਰ ਲੋਧੀ ਵਿਖੇ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | ਜਿਸ ਨੂੰ ਲੈ ਕੇ ਅੱਜ ਦਰਬਾਰ ਦੇ ਮੁੱਖ ਸੇਵਾਦਾਰ ਅਮਿਤ ਕੁਮਾਰ ਰਿੰਕੂ ਵੱਲੋਂ ਡੇਰਾ ਬਾਬਾ ਮੁਰਾਦ ਸ਼ਾਹ ਟਰੱਸਟ ਦੇ ਟਰੱਸਟੀ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਢੇਸੀ ਨੂੰ ਸਨਮਾਨ ਚਿੰਨ੍ਹ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਮਾਗਮ ਵਿਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਗਿਆ | ਉਨ੍ਹਾਂ ਕਿਹਾ ਕਿ ਹਰ ਸਾਲ ਸਾਈ ਲਾਡੀ ਸ਼ਾਹ ਜੀ ਦੇ ਜਨਮ ਉਤਸਵ ਮੌਕੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਢੇਸੀ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਇਸ ਸਾਲ ਵੀ ਸਾਈਾ ਲਾਡੀ ਸ਼ਾਹ ਦਾ ਜਨਮ ਉਤਸਵ ਸਮਾਜ ਸੇਵੀ ਗੁਰਪ੍ਰੀਤ ਸਿੰਘ ਢੇਸੀ ਦੇ ਸਹਿਯੋਗ ਦੇ ਨਾਲ ਲਾਲਾਂ ਵਾਲਾ ਪੀਰ ਵੈੱਲਫੇਅਰ ਕਮੇਟੀ ਵੱਲੋਂ ਮਨਾਇਆ ਜਾ ਰਿਹਾ ਹੈ ਜਿਸ ਵਿਚ ਪੰਜਾਬ ਦੇ ਮਸ਼ਹੂਰ ਗਾਇਕ ਕਮਲ ਖ਼ਾਨ, ਰੋਬਿਨ ਰਾਜ, ਸਿਟੀਜ਼ ਲੁਧਿਆਣਾ ਦਾਤਾ ਦੇ ਦਰਬਾਰ 'ਚ ਹਾਜਰੀ ਭਰਨਗੇ | ਇਸ ਦੌਰਾਨ ਗੁਰੂ ਕਾ ਅਟੁੱਟ ਲੰਗਰ ਵੀ ਲਗਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜਕੋਟ ਵਲੋਂ ਹੜ੍ਹ ਪ੍ਰਭਾਵਿਤ ਨੂੰ ਲੋਕਾਂ ਨੂੰ ਮਕਾਨਾਂ ਦੀ ਉਸਾਰੀ ਲਈ ਵਿੱਤੀ ਸਹਾ... ਅਗਲੀ ਖ਼ਬਰ ਵਿਧਾਇਕ ਤੇ 'ਆਪ' ਦੇ ਹਲਕਾ ਇੰਚਾਰਜ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ 'ਚ ਨਾਕਾਮ ਰਹੇ-ਓਮਕਾਰ ਕਾਲੀਆ <br/>
Ad Position 24