05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ 'ਚ ਕਰਵਾਇਆ ਅਧਿਆਪਕ ਦਿਵਸ ਸੰਬੰਧੀ ਸਮਾਗਮ <br/>

Ad Position 21
No active advertisement
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਅਧਿਆਪਕ ਦਿਵਸ ਦੇ ਸਬੰਧ ਵਿਚ ਹੋਏ ਸਮਾਗਮ ਵਿਚ ਮੈਂਬਰ ਇੰਚਾਰਜ ਅਮਰੀਕ ਸਿੰਘ ਚਾਵਲਾ ਸਕੂਲ ਦੀ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ ਵਿਚ ਸਕੂਲ ਦੇ ਸਟਾਫ਼ ਮੈਂਬਰ | ਅਜੀਤ ਤਸਵੀਰ <br/> 26-09-2025
ਕਪੂਰਥਲਾ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਸਕੂਲ ਦੇ ਮੈਂਬਰ ਇੰਚਾਰਜ ਅਮਰੀਕ ਸਿੰਘ ਚਾਵਲਾ, ਜਗਜੀਤ ਸਿੰਘ ਗਾਬਾ, ਜਗਜੀਤ ਸਿੰਘ ਉੱਪਲ, ਹਿੰਮਤ ਸਿੰਘ ਦੀ ਅਗਵਾਈ ਵਿਚ ਅਧਿਆਪਕ ਦਿਵਸ ਨੂੰ ਸਮਰਪਿਤ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਅਮਰੀਕ ਸਿੰਘ ਚਾਵਲਾ ਤੇ ਪਿ੍ੰਸੀਪਲ ਸੁਮਨਜੀਤ ਕੌਰ ਵਾਲੀਆ ਨੇ ਸਕੂਲ ਦੇ ਅਧਿਆਪਕਾਂ ਨੂੰ ਪੌਦੇ ਤੇ ਫੁਲਕਾਰੀਆਂ ਭੇਟ ਕਰਕੇ ਸਨਮਾਨਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ੰਸੀਪਲ ਵਾਲੀਆ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਰੋਲ ਮਾਡਲ ਬਣਨਾ ਚਾਹੀਦਾ ਹੈ, ਕਿਉਂਕਿ ਉਹ ਵਿਦਿਆਰਥੀਆਂ ਨੂੰ ਇਕ ਚੰਗਾ ਨਾਗਰਿਕ ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਅਦਾ ਕਰਦੇ ਹਨ | ਉਨ੍ਹਾਂ ਅਧਿਆਪਕਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜੋਗਿੰਦਰ ਮਾਨ ਨੇ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਸੰਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਬਾਰੇ ਪ੍ਰਸ਼ਾਸਨ ਨਾਲ ਕੀਤੀ ਮੀਟ... ਅਗਲੀ ਖ਼ਬਰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜਕੋਟ ਵਲੋਂ ਹੜ੍ਹ ਪ੍ਰਭਾਵਿਤ ਨੂੰ ਲੋਕਾਂ ਨੂੰ ਮਕਾਨਾਂ ਦੀ ਉਸਾਰੀ ਲਈ ਵਿੱਤੀ ਸਹਾ...
Ad Position 24