ਢਿਲਵਾਂ, 25 ਸਤੰਬਰ (ਪ੍ਰਵੀਨ ਕੁਮਾਰ)-ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਅਤੇ ਦੁਸਹਿਰਾ ਕਮੇਟੀ (ਰਜਿ:) ਢਿਲਵਾਂ ਦੇ ਪ੍ਰਧਾਨ ਰਮੇਸ਼ ਕੁਮਾਰ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਅਤੇ ਦੁਸਹਿਰਾ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੁਸਹਿਰਾ 2 ਅਕਤੂਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢਿਲਵਾਂ ਦੀ ਗਰਾਉਂਡ ਵਿਚ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ |