05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹਾਈ ਕੋਰਟ ਨੇ ਕਪੂਰਥਲਾ ਦੇ ਐੱਸ. ਐੱਸ. ਪੀ 'ਤੇ ਕੱਸਿਆ ਸ਼ਿਕੰਜਾ

Ad Position 21
No active advertisement
ਪਿੰਡ ਆਹਲੀ ਕਲਾਂ ਵਿਖੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਅਤੇ ਸਾਥੀ ਰਾਹਤ ਸਮੱਗਰੀ ਵੰਡਦੇ ਹੋਏ | ਤਸਵੀਰ: ਲਾਡੀ ਸਟੂਡੀਓ <br/> 26-09-2025
ਚੰਡੀਗੜ੍ਹ, 25 ਸਤੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਪੂਰਥਲਾ ਦੇ ਐੱਸ.ਐੱਸ.ਪੀ. ਨੂੰ 6 ਸਾਲਾਂ ਤੱਕ ਧੋਖਾਧੜੀ ਦੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ 'ਚ ਅਸਫ਼ਲ ਰਹਿਣ ਅਤੇ ਸੇਵਾ ਵਿਚ ਘੋਰ ਅਣਗਹਿਲੀ ਲਈ 50 ਹਜ਼ਾਰ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ | ਅਦਾਲਤ ਨੇ ਜ਼ੁਰਮਾਨੇ ਦੀ ਰਕਮ ਪੰਜਾਬ ਦੇ ਮੁੱਖ ਮੰਤਰੀ ਰਾਹਤ ਫ਼ੰਡ 'ਚ ਜਮਾ ਕਰਨ ਦੇ ਹੁਕਮ ਦਿੱਤੇ ਹਨ | ਹਾਈ ਕੋਰਟ ਨੇ ਨਾ ਸਿਰਫ਼ ਅੱੈਸ.ਐੱਸ.ਪੀ. ਨੂੰ ਦੋਸ਼ੀ ਠਹਿਰਾਇਆ ਸਗੋਂ ਇਹ ਵੀ ਨਿਰਦੇਸ਼ ਦਿੱਤਾ ਕਿ 2019 ਤੋਂ ਲੈ ਕੇ ਹੁਣ ਤੱਕ ਮਾਮਲੇ ਵਿਚ ਸ਼ਾਮਲ ਸਾਰੇ ਜਾਂਚ ਅਧਿਕਾਰੀਆਂ ਅਤੇ ਐੱਸ.ਐੱਚ.ਓਜ਼. ਵਿਰੁੱਧ ਤਿੰਨ ਮਹੀਨਿਆਂ ਦੇ ਅੰਦਰ ਵਿਭਾਗੀ ਕਾਰਵਾਈ ਕੀਤੀ ਜਾਵੇ |
ਕੀ ਹੈ ਮਾਮਲਾ?
ਕਪੂਰਥਲਾ ਪੁਲਿਸ ਸਟੇਸ਼ਨ 'ਚ 31 ਅਗਸਤ, 2017 ਨੂੰ ਰਾਜੇਸ਼ ਮਹਾਜਨ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਸੀ | ਉਸ ਦੀ ਅਗਾਊਾ ਜ਼ਮਾਨਤ ਤਿੰਨ ਵਾਰ ਰੱਦ ਹੋ ਚੁੱਕੀ ਸੀ | 2019 'ਚ ਕਪੂਰਥਲਾ ਦੀ ਹੇਠਲੀ ਅਦਾਲਤ ਨੇ ਦੋਸ਼ੀ ਨੂੰ ਭਗੌੜਾ ਘੋਸ਼ਿਤ ਕਰ ਦਿੱਤਾ | ਇਸ ਦੇ ਬਾਵਜੂਦ, ਪੁਲਿਸ ਨੇ ਪਿਛਲੇ 6 ਸਾਲਾਂ 'ਚ ਉਸ ਨੂੰ ਗਿ੍ਫ਼ਤਾਰ ਕਰਨ ਲਈ ਕੋਈ ਮਹੱਤਵਪੂਰਨ ਕੋਸ਼ਿਸ਼ ਨਹੀਂ ਕੀਤੀ | ਹਾਲ ਹੀ 'ਚ ਜਦੋਂ ਦੋਸ਼ੀ ਨੇ ਦੁਬਾਰਾ ਜ਼ਮਾਨਤ ਲਈ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਤਾਂ ਅਦਾਲਤ ਨੇ ਕਪੂਰਥਲਾ ਦੇ ਐੱਸ.ਐੱਸ.ਪੀ ਤੋਂ ਜਵਾਬ ਮੰਗਿਆ | ਜਵਾਬ 'ਚ ਐੱਸ.ਐੱਸ.ਪੀ ਨੇ ਮੰਨਿਆ ਕਿ ਜਾਂਚ ਅਧਿਕਾਰੀਆਂ ਵਲੋਂ ਗਲਤੀਆਂ ਕੀਤੀਆਂ ਗਈਆਂ ਸਨ | ਇਸ ਤੋਂ ਬਾਅਦ, ਅਦਾਲਤ ਨੇ ਦੋਸ਼ੀ ਨੂੰ ਆਤਮ ਸਮਰਪਣ ਕਰਨ ਅਤੇ ਜ਼ਮਾਨਤ ਲੈਣ ਦਾ ਹੁਕਮ ਦਿੱਤਾ | ਇਸ ਤੋਂ ਇਲਾਵਾ ਐੱਸ.ਐੱਸ.ਪੀ ਨੂੰ 6 ਸਾਲਾਂ ਤੱਕ ਕਾਰਵਾਈ ਕਰਨ ਵਿਚ ਅਸਫਲ ਰਹਿਣ ਲਈ ਲਾਪਰਵਾਹੀ ਪਾਈ ਗਈ ਅਤੇ ਉਸ ਨੂੰ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਅਤੇ ਜਾਂਚ ਅਧਿਕਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ |


ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ)-ਪੰਜਾਬ ਵਿਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕਈ ਸੰਸਥਾਵਾਂ ਅੱਗੇ ਆਈਆਂ ਹਨ | ਭਾਰਤੀ ਜਨਤਾ ਪਾਰਟੀ ਵੱਲੋਂ ਵੀ ਇਸ ਵਿਚ ਯੋਗਦਾਨ ਪਾਇਆ ਜਾ ਰਿਹਾ ਹੈ | ਭਾਜਪਾ ਸ਼ਾਸਿਤ ਸੂਬਿਆਂ ਦੀਆਂ ਸਰਕਾਰਾਂ ਦੇ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਇਸ ਸੰਕਟ ਦੀ ਘੜੀ ਵਿਚ ਭੇਜੀ ਗਈ ਰਾਹਤ ਸਮਗਰੀ ਨੂੰ ਭਾਜਪਾ ਦੇ ਵਰਕਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਵੰਡ ਰਹੇ ਹਨ | ਇਸ ਲੜੀ ਦੇ ਤਹਿਤ ਭਾਜਪਾ ਆਗੂਆਂ ਦੇ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਕਪੂਰਥਲਾ ਜ਼ਿਲ੍ਹੇ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਆਹਲੀ ਵਿਖੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮਗਰੀ ਵੰਡੀ ਗਈ | ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਇਸ ਦੁਖਦਾਈ ਘੜੀ ਵਿਚ ਦੇਸ਼ ਭਰ ਦੇ ਭਾਜਪਾ ਆਗੂ ਪੰਜਾਬ ਨਾਲ ਖੜ੍ਹੇ ਹਨ | ਇਸ ਦੌਰਾਨ ਉਨ੍ਹਾਂ ਕਿਹਾ ਕਿ ਖੇਤਾਂ ਵਿਚੋਂ ਰੇਤ ਕੱਢਣ ਲਈ ਵੀ ਯੋਜਨਾ ਬਣਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ 100 ਥਾਵਾਂ ਤੇ ਮੈਡੀਕਲ ਕੈਂਪ ਲਗਾਏ ਜਾਣਗੇ | ਇਸ ਮੌਕੇ ਖੋਜੇਵਾਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਵਿਚ ਆਏ ਹੜ੍ਹਾਂ ਤੇ ਤੁਰੰਤ ਵਾਈਟ ਪੇਪਰ ਜਾਰੀ ਕਰੇ ਤਾਂ ਕਿ ਦੇਸ਼ ਨੂੰ ਸਾਰੀ ਸਚਾਈ ਬਾਰੇ ਪਤਾ ਲੱਗ ਸਕੇ | ਉਨ੍ਹਾਂ ਕਿਹਾ ਕਿ ਪ੍ਰਭਾਵਿਤ ਲੋਕਾਂ ਦੇ ਮਨਾਂ ਵਿਚ ਕਈ ਤਰ੍ਹਾਂ ਦੇ ਸ਼ੰਕੇ ਹਨ ਅਤੇ ਉਹ ਸਚਾਈ ਜਾਣਨਾ ਚਾਹੁੰਦੇ ਹਨ | ਖੋਜੇਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਹੱਦ ਤੋਂ ਵੱਧ ਦੁੱਖ ਝੱਲ ਚੁੱਕੀ ਹੈ ਅਤੇ ਹੁਣ ਉਹ ਜਵਾਬ ਮੰਗ ਰਹੀ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਸਰਕਾਰ ਜੋ ਅਰਵਿੰਦ ਕੇਜਰੀਵਾਲ, ਅਮਨ ਅਰੋੜਾ, ਮਨੀਸ਼ ਸਿਸੋਦੀਆ ਅਤੇ ਕੁਲਤਾਰ ਸਿੰਘ ਸੰਧਵਾਂ ਦੀ ਛਾਂ ਹੇਠ ਚੱਲ ਰਹੀ ਹੈ, ਨੇ ਪੰਜਾਬ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਢਹਿ ਚੁੱਕੀ ਹੈ, ਸ਼ਾਸਨ ਮਜ਼ਾਕ ਬਣ ਚੁੱਕਾ ਹੈ ਅਤੇ ਜਵਾਬਦੇਹੀ ਇਸ ਆਮ ਆਦਮੀ ਪਾਰਟੀ ਸਰਕਾਰ ਵਿਚ ਸਿਫ਼ਰ ਹੋ ਗਈ ਹੈ | ਖੋਜੇਵਾਲ ਨੇ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਨੇ ਅਣਗਿਣਤ ਪਰਿਵਾਰਾਂ ਦੇ ਘਰ, ਫ਼ਸਲਾਂ ਅਤੇ ਜ਼ਿੰਦਗੀਆਂ ਤਬਾਹ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਅਸਲ ਜਵਾਬ ਅਤੇ ਹੱਲ ਦੇਣ ਦੀ ਥਾਂ ਆਮ ਆਦਮੀ ਪਾਰਟੀ ਸਰਕਾਰ ਸਿਰਫ਼ ਦਿਖਾਵਾ ਕਰ ਰਹੀ ਹੈ, ਖੋਖਲੇ ਭਾਸ਼ਣ ਦੇ ਰਹੀ ਹੈ ਅਤੇ ਸੱਚ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਭਾਰਤ ਦੀ ਜਨਤਾ ਪੰਜਾਬ ਵਿਚ ਇਨ੍ਹਾਂ ਅਚਾਨਕ ਆਏ ਹੜ੍ਹਾਂ ਤੇ ਵਾਈਟ ਪੇਪਰ ਦੀ ਮੰਗ ਕਰ ਰਹੀ ਹੈ ਕਿਉਂਕਿ ਉਨ੍ਹਾਂ ਨੂੰ ਸਚਾਈ ਅਤੇ ਜਵਾਬਦੇਹੀ ਚਾਹੀਦੀ ਹੈ | ਇਸ ਮੌਕੇ ਭਾਜਪਾ ਦੇ ਸੂਬਾ ਕੋ ਕਨਵੀਨਰ ਸੋਸ਼ਲ ਮੀਡੀਆ ਵਿੱਕੀ ਗੁਜਰਾਲ, ਲਖਵਿੰਦਰ ਸਿੰਘ ਨੰਬਰਦਾਰ, ਸਰਪੰਚ ਸ਼ਮਿੰਦਰ ਸਿੰਘ ਸੰਧੂ, ਗੁਰਚਰਨ ਸਿੰਘ, ਕੇਵਲ ਸਿੰਘ, ਅਜੀਤ ਸਿੰਘ, ਸੁਰਿੰਦਰ ਕੁਮਾਰ, ਬਲਜਿੰਦਰ ਸਿੰਘ, ਗੁਰਜੰਟ ਸਿੰਘ ਸੰਧੂ ਸਾਬਕਾ ਚੇਅਰਮੈਨ, ਰਣਜੋਧ ਸਿੰਘ, ਕਾਲਾ ਸਿੰਘ, ਸਾਬਕਾ ਸਰਪੰਚ ਗੁਰਮੇਜ ਸਿੰਘ ਆਦਿ ਹਾਜ਼ਰ ਸਨ |


Ad Position 22
No active advertisement
ਪਿਛਲੀ ਖ਼ਬਰ ਜਲੰਧਰ ਬਾਈਪਾਸ ਵਿਖੇ ਹਾਈ ਵੋਲਟੇਜ ਬਿਜਲੀ ਦੀ ਤਾਰ ਟੁੱਟੀ, ਕਈ ਇਲਾਕਿਆਂ ਦੀ ਬਿਜਲੀ ਪ੍ਰਭਾਵਿਤ <br/> ਅਗਲੀ ਖ਼ਬਰ ਹੜ੍ਹ ਪ੍ਰਭਾਵਿਤ ਇਲਾਕੇ ਵਿਚ ਕਿਸਾਨਾਂ ਦੇ ਖੇਤ ਪੱਧਰੇ ਕਰਨ ਲਈ ਆਇਆ ਟਰੈਕਟਰਾਂ ਦਾ 'ਹੜ੍ਹ' ਸੰਤ ਸੀਚੇਵਾਲ ਦੀ ਅਪੀਲ ਦਾ...
Ad Position 24