06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਖਾਦ ਅਤੇ ਕੀਟਨਾਸ਼ਕ ਡੀਲਰ ਐਸੋਸੀਏਸ਼ਨ ਵਲੋਂ ਐੱਸ. ਡੀ. ਐੱਮ. ਅਤੇ ਖੇਤੀਬਾੜੀ ਅਫ਼ਸਰਾਂ ਨੂੰ ਸੌਂਪਿਆ ਗਿਆ ਮੰਗ-ਪੱਤਰ <br/>

Ad Position 21
No active advertisement
ਐੱਸ. ਡੀ. ਐੱਮ. ਸੁਲਤਾਨਪੁਰ ਲੋਧੀ ਨੂੰ ਮੰਗ-ਪੱਤਰ ਸੌਂਪਦੇ ਹੋਏ ਕੀਟਨਾਸ਼ਕ ਦਵਾਈਆਂ ਦੇ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਸਤਪਾਲ ਮਨਚੰਦਾ, ਕਰਮਜੀਤ ਸਿੰਘ ਖਿੰਡਾ ਤੇ ਹੋਰ | ਤਸਵੀਰ: ਲਾਡੀ ਸਟੂਡੀਓ <br/> 26-09-2025
ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ)-ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰ ਐਸੋਸੀਏਸ਼ਨ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸਤਪਾਲ ਮਨਚੰਦਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮੂਹ ਦੁਕਾਨਦਾਰਾਂ ਨੇ ਭਾਗ ਲਿਆ | ਇਸ ਮੌਕੇ ਐੱਸ.ਡੀ.ਐੱਮ. ਸੁਲਤਾਨਪੁਰ ਲੋਧੀ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ ਧੰਜੂ ਨੂੰ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਵੱਲੋਂ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਸਤਪਾਲ ਮਨਚੰਦਾ ਨੇ ਕਿਹਾ ਕਿ ਦੇਸ਼ ਵਿਦੇਸ਼ ਵਿਚੋਂ ਸੰਗਤ ਸੁਲਤਾਨਪੁਰ ਲੋਧੀ ਚ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਪਹੁੰਚ ਰਹੀ ਹੈ ਪਰੰਤੂ ਸਾਨੂੰ ਉਨ੍ਹਾਂ ਕਿਸਾਨਾਂ 'ਤੇ ਵਾਧੂ ਬੋਝ ਪਾਉਣ ਲਈ ਕਿਹਾ ਜਾ ਰਿਹਾ ਅਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਡੀ ਏ ਪੀ ਅਤੇ ਯੂਰੀਆ ਖਾਦ ਦੇ ਨਾਲ ਵਾਧੂ ਦਾ ਸਮਾਨ ਵੀ ਦਿੱਤਾ ਜਾਵੇ ਪਰੰਤੂ ਅਸੀਂ ਸਾਫ਼ ਮਨਾ ਕਰ ਦਿੱਤਾ | ਅਸੀਂ ਕਿਸਾਨਾਂ ਦੇ ਹੱਕ ਚ ਸੰਘਰਸ਼ ਲੜਨ ਲਈ ਵੀ ਤਿਆਰ ਹਾਂ | ਉਨ੍ਹਾਂ ਕਿਹਾ ਕਿ ਇਸ ਵਾਰ ਦਰਿਆ ਬਿਆਸ ਦੀ ਮਾਰ ਪੈਣ ਕਾਰਨ ਸਾਡੇ ਪੂਰੇ ਇਲਾਕੇ ਦੇ ਕਿਸਾਨ ਪ੍ਰਭਾਵਿਤ ਹੋਏ ਹਨ ਅਤੇ ਉਨ੍ਹਾਂ ਦਾ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਨੇ ਕਿਹਾ ਕਿ ਡੀ ਏ ਪੀ ਤੇ ਯੂਰੀਆ ਖਾਦ ਨਾਲ ਸਾਨੂੰ ਦੁਕਾਨਦਾਰਾਂ ਨੂੰ ਬਹੁਤ ਸਾਰਾ ਵਾਧੂ ਸਮਾਨ ਚੁਕਾ ਦਿੱਤਾ ਜਾਂਦਾ ਹੈ ਜਿਸ ਦਾ ਬੋਝ ਸਾਫ਼ ਤੌਰ ਤੇ ਜ਼ਿਮੀਂਦਾਰ ਅਤੇ ਦੁਕਾਨਦਾਰ ਤੇ ਹੀ ਪੈਂਦਾ ਹੈ | ਉਨ੍ਹਾਂ ਨੇ ਕਿਹਾ ਕਿ ਸਾਡੇ ਇਲਾਕੇ ਦੇ ਕਿਸਾਨਾਂ ਦਾ ਤਾਂ ਪਹਿਲੇ ਹੀ ਬਹੁਤ ਨੁਕਸਾਨ ਹੋਇਆ ਹੈ ਅਤੇ ਉਨ੍ਹਾਂ ਦੇ ਝੋਨੇ ਦੀ ਫ਼ਸਲ ਸਾਰੀ ਖ਼ਰਾਬ ਹੋ ਗਈ ਹੈ | ਜਿਸ ਕਰਕੇ ਅਸੀਂ ਕਿਸਾਨਾਂ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ ਹਾਂ | ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਕਿ ਇਸ ਵਾਰ ਸਿਰਫ਼ ਸਾਨੂੰ ਖਾਦ ਹੀ ਮੁਹੱਈਆ ਕਰਵਾਈ ਜਾਵੇ ਅਤੇ ਉਸ ਨਾਲ ਵੇਚਣ ਲਈ ਹੋਰ ਸਮਾਨ ਨਾ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਸਾਨੂੰ ਮੁੱਲ ਖਾਦ ਦੇਣ ਤੋਂ ਵੀ ਟਾਲ ਮਟੋਲ ਕੀਤੀ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਅਸੀਂ ਅੱਗੇ ਵੀ ਬਹੁਤ ਨੁਕਸਾਨ ਝੱਲ ਲਿਆ ਹੈ | ਹੁਣ ਸਾਡੇ ਹੱਥ ਖੜੇ ਹਨ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਤੋਂ ਮੰਗ ਕੀਤੀ ਕਿ ਸਾਡਾ ਇਹ ਇੰਤਜ਼ਾਮ ਕੀਤਾ ਜਾਵੇ ਅਤੇ ਸਾਰੇ ਦੁਕਾਨਦਾਰਾਂ ਨੂੰ ਜਦੋਂ ਰੈਕ ਲੱਗਦਾ ਹੈ ਤਾਂ ਖਾਦ ਦਾ ਪ੍ਰਬੰਧ ਕਰਵਾਇਆ ਜਾਵੇ ਨਹੀਂ ਤਾਂ ਅਸੀਂ ਖਾਦ ਨਹੀਂ ਵੇਚਾਂਗੇ | ਇਸ ਮੌਕੇ ਪ੍ਰਧਾਨ ਸਤਪਾਲ ਮਨਚੰਦਾ, ਸ਼ੁਭਮ ਮਨਚੰਦਾ, ਕਰਮਜੀਤ ਸਿੰਘ ਖਿੰਡਾ, ਰੋਹਿਤ ਧੀਰ, ਜਸਕਰਨ ਸਿੰਘ ਬੂਸੋਵਾਲ, ਜਸਵੰਤ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਤਰੁਣ ਮਿੱਤਲ, ਅਵਿਨਾਸ਼ ਖੁਰਾਣਾ, ਸੁਖਜੀਤ ਸਿੰਘ, ਦੀਪਕ ਨਈਅਰ, ਮਲਕੀਤ ਸਿੰਘ, ਪ੍ਰਗਟ ਸਿੰਘ, ਮਨਜਿੰਦਰ ਸਿੰਘ ਸੰਧੂ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਵਿਆਹੁਤਾ ਦੀ ਹੋਈ ਮੌਤ ਦੇ ਸੰਬੰਧ 'ਚ ਦੋਸ਼ੀਆਂ ਦੀ ਗਿ੍ਫ਼ਤਾਰੀ ਨਾ ਹੋਣ ਸਬੰਧੀ ਐੱਸ. ਪੀ. ਦਫ਼ਤਰ ਬਾਹਰ ਧਰਨਾ ਲਗਾਇਆ <b... ਅਗਲੀ ਖ਼ਬਰ ਜਲੰਧਰ ਬਾਈਪਾਸ ਵਿਖੇ ਹਾਈ ਵੋਲਟੇਜ ਬਿਜਲੀ ਦੀ ਤਾਰ ਟੁੱਟੀ, ਕਈ ਇਲਾਕਿਆਂ ਦੀ ਬਿਜਲੀ ਪ੍ਰਭਾਵਿਤ <br/>
Ad Position 24