ਨਡਾਲਾ, 25 ਸਤੰਬਰ (ਰਘਬਿੰਦਰ ਸਿੰਘ)-ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਕਾਲਜ ਦੇ ਐਨ.ਐਸ.ਐਸ. ਅਤੇ ਰੈੱਡ ਰਿਬਨ ਕਲੱਬ ਵਲੋਂ ਸਾਂਝੇ ਤੌਰ 'ਤੇ ਪੋਸ਼ਣ ਮਾਹ ਮਨਾਇਆ ਗਿਆ | ਜਿਸ ਦੌਰਾਨ ਡਾ. ਮਨਜੀਤ ਸਿੰਘ ਵਲੋਂ ਇੱਕ ਲੈਕਚਰ ਦਿੱਤਾ ਗਿਆ | ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਯੋਗਾ ਕਰਨ ਦੇ ਨਾਲ-ਨਾਲ ਹਰੀਆਂ ਸਬਜ਼ੀਆਂ ਖਾਣ ਅਤੇ ਫਾਸਟਫੂਡ ਵਰਗੀਆਂ ਚੀਜ਼ਾਂ ਤੋਂ ਦੂਰ ਰਹਿਣ ਲਈ ਸੁਚੇਤ ਕੀਤਾ | ਉਪਰੰਤ ਕਾਲਜ ਪਿ੍ੰਸੀਪਲ ਵਲੋਂ ਡਾ. ਮਨਜੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦਿੱਤਾ ਗਿਆ | ਪੋਸ਼ਣ ਮਾਹ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਗਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਅੱਜ ਦੇ ਪ੍ਰਦੂਸ਼ਿਤ ਤੇ ਮਿਲਾਵਟੀ ਖਾਦ ਪਦਾਰਥਾਂ ਦੇ ਸਮੇਂ ਵਿਚ ਮਨੁੱਖ ਦਾ ਸੰਤੁਲਿਤ ਆਹਾਰ ਲੈਣਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਆਪਣੇ ਮਿੱਥੇ ਟੀਚੇ ਤੱਕ ਤਾਂ ਹੀ ਪਹੁੰਚ ਸਕਦੇ ਹਨ | ਜੇਕਰ ਉਹ ਸਿਹਤਮੰਦ ਅਤੇ ਊਰਜਾ ਭਰਪੂਰ ਰਹਿਣ ਅਤੇ ਇਹ ਤਾਂ ਹੀ ਸੰਭਵ ਹੈ ਜੇ ਪੌਸ਼ਟਿਕ ਤੱਤ ਉਨ੍ਹਾਂ ਨੂੰ ਲੋੜੀਂਦੀ ਮਾਤਰਾ ਵਿਚ ਮਿਲੇ | ਇਹ ਸੈਮੀਨਾਰ ਐਨ.ਐਸ.ਐਸ ਇੰਚਾਰਜ ਪ੍ਰੋ. ਨਵਪ੍ਰੀਤ ਕੌਰ ਤੇ ਡਾ. ਨਵਨੀਤ ਸਿੰਘ ਅਤੇ ਰੈੱਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਅਮਨਪ੍ਰੀਤ ਰਾਣਾ ਕੌਰ ਵਲੋਂ ਕਰਵਾਇਆ ਗਿਆ | ਇਸ ਅਵਸਰ ਤੇ ਡਾ. ਰਣਜੀਤ ਕੌਰ, ਪ੍ਰੋ. ਸਰਬਜੀਤ ਸਿੰਘ, ਪ੍ਰੋ. ਮਲਵਿੰਦਰ ਕੌਰ, ਪ੍ਰੋ. ਹਰਜੀਤ ਸਿੰਘ, ਪ੍ਰੋ. ਰਮਨਪ੍ਰੀਤ ਕੌਰ, ਪ੍ਰੋ. ਰਮਨਦੀਪ ਕੌਰ, ਦਫ਼ਤਰ ਨਿਗਰਾਨ ਸੁਖਵਿੰਦਰ ਸਿੰਘ ਸਮੇਤ ਸਮੂਹ ਸਟਾਫ਼ ਮੈਂਬਰਾਨ ਹਾਜ਼ਰ ਸਨ |