ਫਗਵਾੜਾ, 25 ਸਤੰਬਰ (ਹਰਜੋਤ ਸਿੰਘ ਚਾਨਾ)- ਇਨਵਾਇਰਨਮੈਂਟ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਰਦਾਨਾ ਦੀ ਅਗਵਾਈ ਹੇਠ ਵਿਸ਼ਵ ਓਜ਼ੋਨ ਪਰਤ ਦਿਵਸ ਮਨਾਇਆ ਐਸੋਸੀਏਸ਼ਨ ਦੇ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾਂ ਸਦਕਾ ਸਥਾਨਕ ਬਲੱਡ ਬੈਂਕ ਗੁਰੂ ਹਰਗੋਬਿੰਦ ਨਗਰ ਫਗਵਾੜਾ ਵਿਖੇ ਮਨਾਇਆ ਗਿਆ | ਜਿਸ 'ਚ ਮੁੱਖ ਬੁਲਾਰੇ ਵਜੋਂ ਪਹੁੰਚੇ ਨੈਸ਼ਨਲ ਅਵਾਰਡੀ ਮਾਸਟਰ ਗੁਰਮੀਤ ਸਿੰਘ ਨੇ ਜਯੋਤੀ ਪ੍ਰੱਜਵਲਿਤ ਕਰਨ ਉਪਰੰਤ ਸੰਬੋਧਨ ਕਰਦਿਆਂ ਦੱਸਿਆ ਕਿ ਸਾਡੀ ਸਪੇਸ 'ਚ ਓਜ਼ੋਨ ਪਰਤ ਕੀ ਹੈ ਤੇ ਇਸ 'ਚ ਛੇਕ ਸਾਡੇ ਵਾਤਾਵਰਨ 'ਤੇ ਕਿਵੇਂ ਮਾੜਾ ਪ੍ਰਭਾਵ ਪਾ ਰਹੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਉਨ੍ਹਾਂ ਗੈਸਾਂ ਦੇ ਉਤਪਾਦਨ ਨੂੰ ਰੋਕਣਾ ਹੋਵੇਗਾ ਜੋ ਓਜ਼ੋਨ ਪਰਤ ਨੂੰ ਨੁਕਸਾਨ ਪਹੁੰਚਾ ਰਹੀਆਂ ਹਨ | ਕਿਉਂਕਿ ਸੂਰਜ ਤੋਂ ਨਿਕਲਣ ਵਾਲੀਆਂ ਅਲਟਰਾਵਾਇਲਟ ਕਿਰਨਾਂ ਜੇਕਰ ਸਿੱਧੀਆਂ ਧਰਤੀ ਤੇ ਪੈ ਜਾਣ ਤਾਂ ਧਰਤੀ ਦੀ ਉਪਜਾਊ ਸ਼ਕਤੀ ਨੂੰ ਤਬਾਹ ਕਰ ਸਕਦੀਆਂ ਹਨ, ਮਨੁੱਖੀ ਸਰੀਰ ਚਮੜੀ ਰੋਗ, ਅੰਨ੍ਹਪਣ ਤੇ ਕੈਂਸਰ ਵਰਗੀਆਂ ਬਿਮਾਰੀਆਂ ਨਾਲ ਗ੍ਰਸਤ ਹੋ ਸਕਦਾ ਹੈ | ਇਸ ਮੌਕੇ ਪਿ੍ੰਸੀਪਲ ਰਣਜੀਤ ਕੁਮਾਰ ਗੋਗਨਾ, ਸ਼ਾਲਨੀ ਗਰੁੱਪ ਦੀ ਕੋਆਰਡੀਨੇਟਰ ਮੋਨਿਕਾ, ਮੋਹਨ ਲਾਲ ਤਨੇਜਾ, ਕਿ੍ਸ਼ਨ ਕੁਮਾਰ, ਸੁਧਾ ਬੇਦੀ, ਵਿਸ਼ਵਾਮਿੱਤਰ ਸ਼ਰਮਾ, ਤਾਰਾ ਚੰਦ ਚੁੰਬਰ ਆਦਿ ਵੀ ਹਾਜ਼ਰ ਸਨ |